Home /muktsar /

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਹੋਈ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਹੋਈ ਸ਼ੁਰੂਆਤ

ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਹੋਈ ਸ਼ੁਰੂਆਤ 

ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਹੋਈ ਸ਼ੁਰੂਆਤ 

Mohalla Clinics in Muktsar: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵੀ ਮੌਜੂਦ ਸਨ।

  • Share this:
    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।

    ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦਾ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿੱਚ ਹੀ ਕੀਤਾ ਜਾਵੇਗਾ।
    ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਬੰਧੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸਿਵਲ ਸਰਜਨ ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਰਕਾਰ ਵੱਲੋਂ ਵੱਖ-ਵੱਖ ਬਿਮਾਰੀਆਂ ਸਬੰਧੀ 95 ਕਿਸਮ ਦੀਆਂ ਦਵਾਈਆਂ ਮੁਫਤ ਮਿਲਣਗੀਆਂ। ਇਸੇ ਤਰ੍ਹਾਂ ਹੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਭੂੰਦੜ ਵਿਖੇ ਵੀ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ।
    Published by:Tanya Chaudhary
    First published:

    Tags: AAP, AAP Punjab, Inaugurate, Mohalla clinics, Muktsar

    ਅਗਲੀ ਖਬਰ