ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿੰਡ ਗਿਲਜੇਵਾਲਾ, ਲੁਹਾਰਾ ਅਤੇ ਬੁੱਟਰ ਸਰੀਂਹ ਵਿੱਚ ਜਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਮੀਨੀ ਪੱਧਰ 'ਤੇ ਨਿਰੀਖਣ ਕੀਤਾ। ਖੇਤਾਂ ਵਿੱਚ ਪਹੁੰਚੇ ਆਸਪਾਸ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਲਰ, ਹੈਪੀ ਸੀਡਰ, ਸੁਪਰ ਹੈਪੀ ਸੀਡਰ, ਜੀਰੋ ਟਿਲ ਡਰਿਲ ਅਤੇ ਸਮਾਰਟ ਸੀਡਰ ਦੀ ਕਿਸਾਨਾਂ ਨੂੰ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਪਿੰਡ ਬੁੱਟਰ ਸਰੀਂਹ ਵਿਖੇ ਕੁਝ ਕਿਸਾਨਾਂ ਵਲੋਂ ਇਸ ਗੱਲ ਦੀ ਸ਼ਿਕਾਇਤ ਕੀਤੀ ਗਈ ਕਿ ਸਬਸਿਡੀ ਵਾਲੇ ਸੰਦਾਂ ਦੀਆਂ ਮਸ਼ੀਨਾਂ ਹਾਲੇ ਜੋੜੀਆ ਨਹੀਂ ਗਈਆਂ ਹਨ ਅਤੇ ਇਹ ਬਿਨ੍ਹਾਂ ਗਰੀਸ ਅਤੇ ਤੇਲ ਦੇ ਇਸਤੇਮਾਲ ਵਿੱਚ ਨਹੀਂ ਆ ਰਹੀਆਂ। ਇਸ ਸ਼ਿਕਾਇਤ ਨੂੰ ਗੰਭੀਰਤਾਂ ਨਾਲ ਲੈਂਦਿਆ ਡਿਪਟੀ ਕਮਿਸ਼ਨਰ ਨੇ ਤੁਰੰਤ ਜ਼ਿਲ੍ਹੇ ਦੀਆਂ ਉਹਨਾਂ ਸਾਰੀਆਂ ਏਜੰਸੀਆਂ ਅਤੇ ਵਿਅਕਤੀਆਂ ਜਿਹਨਾਂ ਨੂੰ ਇਹ ਸੰਦ ਸਬਸਿਡੀ 'ਤੇ ਦਿੱਤੇ ਗਏ ਹਨ, ਉਹਨਾਂ ਦਾ ਨਿਰੀਖਣ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਬਸਿਡੀ ਵਾਲੇ ਸੰਦਾਂ ਦੀ ਵਰਤੋ ਨਾ ਕਰਨ 'ਤੇ ਵੱਡੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Muktsar, Punjab