Home /muktsar /

ਅਕਾਲੀ ਵਰਕਰਾਂ ਨੇ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ 'ਤੇ ਚੁੱਕੇ ਸਵਾਲ

ਅਕਾਲੀ ਵਰਕਰਾਂ ਨੇ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ 'ਤੇ ਚੁੱਕੇ ਸਵਾਲ

ਬੈਂਕ

ਬੈਂਕ ਡਾਇਰੈਕਟਰਾਂ ਦੀ ਚੋਣ ਦੌਰਾਨ ਧਾਂਦਲੀ ਕਰਨ ਦੇ ਸੱਤਾਧਾਰੀ ਧਿਰ 'ਤੇ ਲਾਏ ਇਲਜ਼ਾਮ

ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਸਹਿਕਾਰੀ ਬੈਂਕ ਦੇ ਸਾਹਮਣੇ ਅੱਜ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀ ਖੇਤੀਬਾੜੀ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ ਵਿਚ ਕਥਿਤ ਤੌਰ 'ਤੇ ਧਾਂਦਲੀ ਹੋਈ ਹੈ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਸਹਿਕਾਰੀ ਬੈਂਕ ਦੇ ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀ ਖੇਤੀਬਾੜੀ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ ਵਿਚ ਕਥਿਤ ਤੌਰ 'ਤੇ ਧਾਂਦਲੀ ਹੋਈ ਹੈ।

    ਉਨ੍ਹਾਂ ਨੇ ਕਿਹਾ ਕਿ ਇਸ ਚੋਣ ਸਬੰਧੀ ਵਿਰੋਧੀ ਰਾਜਸੀ ਪਾਰਟੀਆਂ ਨੂੰ ਕੋਈ ਸੂਚਨਾ ਨਾ ਮਿਲੇ ਇਸ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲ ਕੇ ਆਪਣੇ ਬੈਂਕ ਡਾਇਰੈਕਟਰ ਚੁਣ ਲਏ। ਉਨ੍ਹਾਂ ਨੇ ਕਿਹਾ ਕਿ ਇਹ ਬੁਖਲਾਹਟ ਦੀ ਨਿਸ਼ਾਨੀ ਹੈ। ਚੋਣ ਸਬੰਧੀ ਕੋਈ ਅਗਾਊ ਸੂਚਨਾ ਨਹੀਂ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਹੋਈ ਚੋਣ ਦਾ ਵਿਰੋਧ ਕਰਦੇ ਹਨ ਅਤੇ ਇਸ ਮਾਮਲੇ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

    Published by:Drishti Gupta
    First published:

    Tags: Bank, Bank fraud, Muktsar, Punjab