Home /muktsar /

ਮੁਕਤਸਰ 'ਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਵੈਨ ਹੋਈ ਰਵਾਨਾ

ਮੁਕਤਸਰ 'ਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਵੈਨ ਹੋਈ ਰਵਾਨਾ

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾਂ

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾਂ

ਇਹ ਵੈਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਪਿੰਡਾਂ ਵਿੱਚ ਪਹਿਲਾਂ ਤੋਂ ਤਿਆਰ ਕੀਤੇ ਗਏੇ ਪ੍ਰੋਗਰਾਮ ਅਨੁਸਾਰ ਦੌਰਾ ਕਰੇਗੀ ਅਤੇ ਸਪੀਕਰ ਰਾਹੀ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਬਾਬਤ ਕਿਸਾਨਾਂ ਨੂੰ ਜਾਗਰੂਕ ਕਰੇਗੀ।

 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਨੀਤ ਕੁਮਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਪਿੰਡਾਂ ਵਿੱਚ ਪਹਿਲਾਂ ਤੋਂ ਤਿਆਰ ਕੀਤੇ ਗਏੇ ਪ੍ਰੋਗਰਾਮ ਅਨੁਸਾਰ ਦੌਰਾ ਕਰੇਗੀ ਅਤੇ ਸਪੀਕਰ ਰਾਹੀ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਬਾਬਤ ਕਿਸਾਨਾਂ ਨੂੰ ਜਾਗਰੂਕ ਕਰੇਗੀ।

  ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸੇ ਤਰ੍ਹਾਂ ਹੀ 3 ਹੋਰ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਸਾਰੇ ਪਿੰਡਾ ਦਾ ਦੌਰਾ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਮਨੁੱਖੀ ਸਿਹਤ, ਭੂਮੀ ਦੀ ਸਿਹਤ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਈਏ।

  ਇਸ ਮੌਕੇ ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਕਿਹਾ ਕਿ ਪਰਾਲੀ ਸਾੜਨ ਨਾਲ ਖੇਤਾਂ ਦੇ ਆਲੇ ਦੁਆਲੇ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਮੌਜੂਦਾ ਦਰਖ਼ਤ ਝੁਲਸ ਜਾਂਦੇ ਹਨ ਅਤੇ ਲਾਹੇਵੰਦ ਜੀਵ ਜੰਤੂਆਂ, ਕੀੜਿਆਂ ਅਤੇ ਸੂਖਮ ਜੀਵਾਂ ’ਤੇ ਮਾੜਾ ਅਸਰ ਪੈਂਦਾ ਹੈ।

  ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਗੁਰਪ੍ਰੀਤ ਸਿੰਘ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਮੋਬਾਈਲ ਫੋਨ ਵਿੱਚ ਆਈ-ਖੇਤ ਐਪ ਡਾਊਨਲੋਡ ਕਰਨ ਅਤੇ ਆਪਣੇ ਇਲਾਕੇ ਵਿੱਚ ਉਪਲਬਧ ਮਸ਼ੀਨਰੀ ਦੀ ਆਪਣੇ ਖੇਤਾਂ ਵਿੱਚ ਵੱਧ ਤੋ ਵੱਧ ਵਰਤੋਂ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਜ਼ਮੀਨ ਦੇ ਅੰਦਰ ਦਬਾ ਕੇ ਜਾ ਬਾਹਰ ਕੱਢ ਕੇ (ਗੱਠਾ ਬਣਾ ਕੇ) ਕਣਕ ਦੀ ਬਿਜਾਈ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ।

  ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇੱਕ ਏਕੜ ਰਕਬੇ ਵਿਚੋਂ ਲਗਭਗ 30 ਕੁਵਿੰਟਲ ਪਰਾਲੀ ਨਿਕਲਦੀ ਹੈ। 10 ਕੁਵਿੰਟਲ ਪਰਾਲੀ ਸਾੜਨ ਨਾਲ ਲਗਭਗ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼ੀਅਮ ਅਤੇ 1.2 ਕਿੱਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਵਾਹਿਆ ਜਾਵੇ।

  Published by:Tanya Chaudhary
  First published:

  Tags: Muktsar, Paddy straw, Punjab, Stubble burning