Home /muktsar /

ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ ਇਕੱਤਰਤਾ, ਜਾਣੋ ਕਾਰਨ  

ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ ਇਕੱਤਰਤਾ, ਜਾਣੋ ਕਾਰਨ  

ਬਹੁਜਨ

ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ ਇਕੱਤਰਤਾ, ਜਾਣੋ ਕਾਰਨ  

ਸ੍ਰੀ ਮੁਕਤਸਰ ਸਾਹਿਬ- ਜਿਲੇ ਦੇ ਮਲੋਟ ਰੋਡ 'ਤੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਸ਼ਾਲ ਇਕੱਤਰਤਾ ਕੀਤੀ ਗਈ। ਜਿਸ ਵਿਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਮਾਲਵਾ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗਡ਼੍ਹ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਹੋ ਰਿਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਜਿਲੇ ਦੇ ਮਲੋਟ ਰੋਡ 'ਤੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਸ਼ਾਲ ਇਕੱਤਰਤਾ ਕੀਤੀ ਗਈ। ਜਿਸ ਵਿਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਮਾਲਵਾ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗਡ਼੍ਹ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਹੋ ਰਿਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕੈਬਨਿਟ ਦੇ ਫ਼ੈਸਲਿਆਂ ਰਾਹੀਂ ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ, ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਖ਼ਿਲਾਫ਼ ਗ਼ੈਰ ਸੰਵਿਧਾਨਕ ਨੀਤੀਗਤ ਫੈਸਲੇ ਲੈ ਕੇ ਸੰਵਿਧਾਨਕ ਹੱਕਾਂ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ ਅਤੇ ਉਪਰੋਕਤ ਵਰਗਾਂ ਦੀ ਘੋਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਸਪੈਸ਼ਲਿਸਟ ਡਾਕਟਰਾਂ ਦੀਆਂ ਚੌਰਾਸੀ ਪੋਸਟਾਂ 'ਚ ਰਾਖਵਾਂਕਰਨ ਨੀਤੀ ਨੂੰ ਖ਼ਤਮ ਕਰ ਦਿੱਤਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਲਾਗੂ ਕਰਨ ਦੇ ਮਾਮਲੇ 'ਚ ਸ਼ਗਨ ਸਕੀਮ ਦੇ ਬਕਾਇਆ ਫੰਡਾਂ ਨੂੰ ਜਾਰੀ ਕਰਨ ਬਾਰੇ ਸਰਕਾਰ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਜਾਣ ਆਦਿ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਰਾਹੀ ਮੰਗ ਪੱਤਰ ਸੌਂਪਿਆ ਗਿਆ।

  Published by:Drishti Gupta
  First published:

  Tags: Bsp, Muktsar, Punjab, Punjab politics