ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਗੁਰੂ ਰਵਿਦਾਸ ਜੀ ਦਾ 646 ਵਾ ਜਨਮ ਦਿਹਾੜਾ ਪੁਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ। ਇਸ ਦੇ ਚਲਦੇ ਮਲੋਟ ਵਿਚ ਗੁਰੂ ਰਵਿਦਾਸ ਜੀ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਰਿਹਾ ਹੈ। ਇਸ ਤੋਂ ਪਹਿਲਾ ਅੱਜ ਮਲੋਟ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕੇ ਗੁਰੂ ਰਵਿਦਾਸ ਜੀ ਨੇ ਜਾਤੀਵਾਦ ਖ਼ਤਮ ਕਰਨ ਦੀ ਅਵਾਜ ਉਠਾਈ ਸੀ ਜਿਸ ਦੇ ਚਲਦੇ ਪੰਜਾਬ ਸਰਕਾਰ ਵਚਨ ਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ 1500 ਦੇ ਕਰੀਬ ਜੋੜਿਆ ਨੇ ਅੰਤਰ ਜਾਤੀ ਸ਼ਾਦੀਆਂ ਕਰਵਾਈਆ ਹਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਜਲਦ 50- 50 ਹਜਾਰ ਰੁਪਏ ਦੇਣ ਜਾ ਰਹੀ ਹੈ। ਇਹ ਸ਼ੋਭਾ ਯਾਤਰਾ ਗੁਰ ਰਵਿਦਾਸ ਭਵਨ ਤੋ ਸ਼ੁਰੂ ਹੋ ਕੇ ਪੂਰੇ ਬਜ਼ਾਰ ਵਿਚੋਂ ਹੁੰਦੀ ਹੋਈ ਸਮਾਪਤ ਹੋਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Guru Ravidas, Muktsar, Punjab