ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ : ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਬੀ ਕੇ ਯੂ ਏਕਤਾ ਉਗਰਾਹਾਂ ਵੱਲੋਂ ਲੰਬੀ ਦੇ ਨਾਇਬ ਤਹਿਸੀਲਦਾਰ ਦਾ ਘਿਰਾਓ ਕੀਤਾ ਗਿਆ ਸੀ। ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਅਤੇ ਕਿਸਾਨਾਂ ਉੱਪਰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਰੋਸ ਵਜੋਂ ਡੀ ਸੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਬੀਕੇਯੂ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਜੋ ਕਿ ਲਗਾਤਾਰ ਜਾਰੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਚੰਨੀ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਪਿਛਲੇ ਸਾਲ ਨਰਮੇ ਦੇ ਖ਼ਰਾਬੇ ਦੀ ਮੰਨੀ ਹੋਈ ਮੰਗ ਅਨੁਸਾਰ ਕਿਸਾਨਾਂ ਨੂੰ ਪ੍ਰਤੀ ਏਕੜ ਸਤਾਰਾਂ ਹਜਾਰ ਰੁਪਏ ਦੇਣ ਅਤੇ ਨਰਮਾ ਚੁਗਣ ਵਾਲੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਦੱਸ ਫੀਸਦੀ ਮੁਆਵਜ਼ਾ ਦੇਣ ਦਾ ਐਲਾਨ ਹੋਇਆ ਸੀ ਪਰ ਸੱਤ ਮਹੀਨੇ ਬੀਤ ਜਾਣ 'ਤੇ ਕਿਸੇ ਨੇ ਸਾਰ ਨਹੀਂ ਲਈ ਉਨ੍ਹਾਂ ਕਿਹਾ ਕਿ ਉੱਪਰੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ਮਜ਼ਦੂਰਾਂ 'ਤੇ ਲਾਠੀਚਾਰਜ ਅਤੇ ਮੁਲਾਜ਼ਮਾਂ ਨੂੰ ਭਡ਼ਕਾ ਕੇ ਹੁੱਲੜਬਾਜ਼ੀ ਕੀਤੀ 'ਤੇ ਕਿਸਾਨ ਮਜ਼ਦੂਰਾਂ ਅਤੇ ਔਰਤਾਂ ਦੀ ਕੁੱਟਮਾਰ ਕੀਤੀ ਅਤੇ ਉਲਟਾ ਕੇਸ ਦਰਜ਼ ਕਿਸਾਨਾਂ ਉੱਪਰ ਕਰਵਾ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਸਰਕਾਰਾਂ ਦੇ ਇਸ ਧੱਕੇਸ਼ਾਹੀ ਰੋਈਏ ਤੋਂ ਨਹੀਂ ਡਰਨਗੇ ਸਗੋਂ ਸੰਘਰਸ਼ ਦੀ ਲੜਾਈ ਤੇਜ਼ ਹੋਰ ਕਰਨਗੇ ।ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਉੱਪਰ ਪਰਚੇ ਦਰਜ ਕੀਤੇ ਜਾਣ ਅਤੇ ਦੂਜੇ ਜ਼ਿਲ੍ਹਿਆਂ ਵਾਲ ਮੁਕਤਸਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਨਰਮੇ ਦੇ ਖਰਾਬੇ ਦਾ ਮੁਅਾਵਜ਼ਾ ਦਿੱਤਾ ਜਾਵੇ। ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।