ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਰੋਡਵੇਜ ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਵਿਚ ਅਜ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਬਾਹਰ ਕਾਮਿਆਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ।
ਇਸ ਮੌਕੇ ਬੁਲਾਰਿਆਂ ਕਿਹਾ ਕਿ 19 ਦਸੰਬਰ ਨੂੰ ਚੀਫ ਸਕੱਤਰ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਵਿਚ ਕੁਝ ਹੱਕੀ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਉਹ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆ। ਇਹ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਜਿਸ ਕਾਰਨ ਉਹਨਾਂ ਨੂੰ ਇਹ ਗੇਟ ਰੈਲੀਆਂ ਕਰਨ ਲਈ ਮਜਬੂਰ ਹੋਣਾ ਪਿਆ। ਜੇ ਅਜੇ ਵੀ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bus, Muktsar, Punjab, Punjab Roadways