ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਦੇ ਮੇਲਾ ਮਾਘੀ 'ਤੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਤਮਸਤਕ ਹੋਏ। ਉਨ੍ਹਾਂ ਨਾਲ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਹਾਜਰ ਰਹੇਂ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਧਰਤੀ ਨੂੰ ਵਾਰ-ਵਾਰ ਨਮਨ ਕਰਦੇ ਹਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੌਰਾਨ ਕਿਹਾ ਕਿ ਮੇਲਾ ਮਾਘੀ ਦੇ ਮੰਨੋਰੰਜਨ ਮੇਲੇ ਲਈ ਪਰਸਾਸਨ ਦੀ ਆਪਣੀ ਜਗ੍ਹਾ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਅੱਜ ਸਿਰਫ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਇਹ ਅਰਦਾਸ ਕਰਨ ਆਏ ਕਿ ਪੰਜਾਬ ਵਿਚ ਸੁੱਖ ਸ਼ਾਂਤੀ ਰਹੇ ਅਤੇ ਪੰਜਾਬ ਹੋਰ ਖੁਸ਼ਹਾਲ ਹੋਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Darbar Sahib, Muktsar, Punjab, Punjab Cabinet Minister