ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਗਣਤੰਤਰ ਦਿਵਸ ਸਮਾਰੋਹ 'ਤੇ ਝੰਡਾ ਲਹਿਰਾਇਆ। ਇਸ ਦੌਰਾਨ ਉਹਨਾਂ ਮਾਰਚ ਪਾਸਟ ਤੋਂ ਸਲਾਮੀ ਲਈ। ਆਪਣੇ ਸੰਬੋਧਨ ਦੌਰਾਨ ਉਹਨਾਂ ਦੇਸ਼ ਦੀ ਅਜਾਦੀ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਦੁਹਰਾਈ।
ਗੱਲਬਾਤ ਕਰਦਿਆ ਉਨ੍ਹਾਂ ਮਹੱਲਾ ਕਲੀਨਿਕਾਂ ਦੀ ਸ਼ੁਰੂਆਤ ਨੂੰ ਵੱਡੀ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਉਹ ਵਚਨਬੱਧ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਕਲਚਰ ਨਹੀਂ ਅਪਣਾ ਰਹੇ। ਸਭਿਆਚਾਰਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਦੇ ਨਾਂਅ ਬੋਲੀਆਂ ਪਾਈਆਂ। ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਸਬੰਧੀ ਉਹਨਾਂ ਕਿਹਾ ਕਿ ਇਹ ਵੀ ਜਲਦ ਹੱਲ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Anmol Gagan Maan, Punjab government, Republic Day 2023