Home /muktsar /

ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਦੇ ਚੇਅਰਮੈਨ ਦੀ ਹੋਈ ਚੋਣ   

ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਦੇ ਚੇਅਰਮੈਨ ਦੀ ਹੋਈ ਚੋਣ   

ਸਹਿਕਾਰੀ

ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਦੇ ਚੇਅਰਮੈਨ ਦੀ ਹੋਈ ਚੋਣ   

ਸਥਾਨਕ ਕੋਟਕਪੂਰਾ ਰੋਡ ਸਥਿਤ ਪੀ.ਏ.ਡੀ.ਬੀ ਦੀ ਬੀਤੇ ਹੋਈ ਡਾਇਰੈਕਟਰਾਂ ਦੀ ਚੋਣ ਤੋਂ ਬਾਅਦ ਅੱਜ ਸੀਨੀਅਰ ਆਗੂ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਅਗਵਾਈ ਹੇਠ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ। ਜਿਸ ’ਚ ਪਿੰਡ ਫੱਤਣਵਾਲਾ ਦੇ ਸਾਬਕਾ ਸਰਪੰਚ ਗੁਰਦਿੱਤਾ ਸਿੰਘ ਸੰਧੂ ਨੂੰ ਪੀ.ਏ.ਡੀ.ਬੀ ਦਾ ਚੇਅਰਮੈਨ ਅਤੇ ਨੰਬਰਦਾਰ ਸੁਖਪਾਲ ਸਿੰਘ ਸਿੱਧੂ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਸਥਾਨਕ ਕੋਟਕਪੂਰਾ ਰੋਡ ਸਥਿਤ ਪੀ.ਏ.ਡੀ.ਬੀ ਦੀ ਬੀਤੇ ਹੋਈ ਡਾਇਰੈਕਟਰਾਂ ਦੀ ਚੋਣ ਤੋਂ ਬਾਅਦ ਅੱਜ ਸੀਨੀਅਰ ਆਗੂ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਅਗਵਾਈ ਹੇਠ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ। ਜਿਸ ’ਚ ਪਿੰਡ ਫੱਤਣਵਾਲਾ ਦੇ ਸਾਬਕਾ ਸਰਪੰਚ ਗੁਰਦਿੱਤਾ ਸਿੰਘ ਸੰਧੂ ਨੂੰ ਪੀ.ਏ.ਡੀ.ਬੀ ਦਾ ਚੇਅਰਮੈਨ ਅਤੇ ਨੰਬਰਦਾਰ ਸੁਖਪਾਲ ਸਿੰਘ ਸਿੱਧੂ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ।

  ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਸਾਬਕਾ ਸਰਪੰਚ ਗੁਰਦਿੱਤਾ ਸਿੰਘ ਸੰਧੂ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ ਅਤੇ ਮੂੰਹ ਮਿੱਠਾ ਕਰਵਾਇਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੈਜ਼ਰ ਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੈਂਕ ਦੇ ਡਾਇਰੈਕਟਰਾਂ ਦੀ ਚੋਣ ਬੀਤੇ ਦਿਨਾਂ ’ਚ ਸਰਵਸੰਮਤੀ ਨਾਲ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ।

  ਇਸ ਮੌਕੇ ਦੋਵਾਂ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਸ਼ੁੱਭ ਇਛਾਵਾਂ ਦਿੱਤੀਆਂ ਅਤੇ ਇਸ ਅਹੁਦੇ ਦੀ ਮਾਣ ਮਰਿਆਦਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਨੂੰ ਆਖਿਆ। ਇਸ ਤੋਂ ਇਲਾਵਾ ਉਨਾਂ ਬੈਂਕ ਦੇ ਸਮੂਹ ਸਟਾਫ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

  Published by:Drishti Gupta
  First published:

  Tags: Muktsar, Punjab