ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸਰਕਾਰ ਦੇ ਹੁਕਮਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਦੇ ਹੁਕਮਾਂ ਅਨੁਸਾਰ ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪਲਾਸਟਿਕ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ ਅਤੇ ਸਵੱਛ ਟੀਮ ਦੁਆਰਾ ਘਾਹ ਮੰਡੀ ਚੌਕ, ਸਦਰ ਬਜ਼ਾਰ ਅਤੇ ਸਬਜੀ ਮੰਡੀ ਵਿੱਚ ਦੁਕਾਨਾਂ ਅਤੇ ਰੇਹੜੀਆ ਦੀ ਚੈਕਿੰਗ ਕੀਤੀ ਗਈ। ਛਾਪੇਮਾਰੀ ਦੌਰਾਨ 7 ਚਲਾਨ ਕੱਟੇ ਗਏ ਅਤੇ 5 ਕਿੱਲੋ ਪਲਾਸਟਿਕ ਦੇ ਲਿਫਾਫੇ ਅਤੇ 40ਕਿੱਲੋ ਦੇ ਕਰੀਬ ਡਿਸਪੋਜ਼ਲ ਦੀਆਂ ਵਸਤੂਆਂ ਜਬਤ ਕੀਤੀਆਂ ਗਈਆਂ। ਟੀਮ ਵੱਲੋਂ ਸਾਰਿਆ ਨੂੰ ਪਲਾਸਟਿਕ ਅਤੇ ਪਲਾਸਟਿਕ ਤੋਂ ਬਣੀਆ ਵਸਤੂਆ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਟੀਮ ਵੱਲੋਂ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਸਵੱਛ ਸਰਵੇਖਣ 2023 ਵਿੱਚ ਸ਼ਹਿਰ ਨੂੰ ਉੱਚ ਸਥਾਨ ਪ੍ਰਾਪਤ ਹੋ ਸਕੇ। ਕਾਰਜ ਸਾਧਕ ਅਫਸਰ ਦੁਆਰਾ ਆਪਣੇ ਸਟਾਫ਼ ਨੂੰ ਸਖ਼ਤ ਹਿਦਾਇਤ ਕੀਤੀ ਗਈ ਕੇ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀ ਦਿਤੀ ਜਾਵੇਗੀ ਅਤੇ ਫੜੇ ਜਾਣ ਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।