ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 7 ਮਰੀਜਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ।
ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਵਿਅਕਤੀ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ ਅਤੇ ਘਰੇਲੂ ਹਾਲਾਤ ਬਹੁਤ ਹੀ ਮਾੜੇ ਹੋਣ ਕਰਕੇ ਇਲਾਜ ਕਰਵਾਉਣ ਤੋਂ ਅਸਮਰਥ ਹਨ। ਇਸ ਔਖੀ ਘੜੀ ਮੌਕੇ ਇਨ੍ਹਾਂ ਦੀ ਉਬਰਾਏ ਵੱਲੋਂ ਬਾਂਹ ਫੜਨ ਉਪਰੰਤ ਭੇਜੀ ਹੋਈ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਅਤੇ ਮਰੀਜ਼ਾਂ ਵੱਲੋਂ ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Health care, Muktsar, Punjab