ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਸੇਮ ਕਾਰਨ ਹਰ ਸਾਲ ਫ਼ਸਲਾਂ ਦੇ ਹੋ ਰੋਹੇ ਨੁਕਸਾਨ ਦੇਖਣ ਨੂੰ ਮਿਲਦੇ ਹਨ, ਉੱਥੇ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਮ ਵਿਖੇ ਦੋ ਹਜ਼ਾਰ ਏਕੜ ਕਣਕ ਦੀ ਫਸਲ ਸੇਮ ਹੇਠ ਆਉਣ ਨਾਲ ਨੁਕਸਾਨੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੀਆਂ ਫਸਲਾਂ ਇਸੇ ਤਰ੍ਹਾਂ ਸੇਮ ਹੇਠ ਹੋਣ ਨਾਲ ਖ਼ਰਾਬ ਹੋ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਵੀ ਮੰਗ ਕੀਤੀ।
ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਹਰ ਵਾਰ ਉਨ੍ਹਾਂ ਦੀ ਫਸਲ ਇਸੇ ਤਰ੍ਹਾਂ ਖ਼ਰਾਬ ਹੁੰਦੀ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਜਾਂਦੀ ਹੈ ਪਰ ਕਿਸੇ ਵੀ ਤਰ੍ਹਾਂ ਦਾ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਕੁਝ ਪਿੰਡਾਂ ਵਿੱਚ ਕੁਝ ਕਿਸਾਨਾਂ ਨੂੰ ਜੇਕਰ ਮੁਆਵਜ਼ਾ ਦਿੱਤਾ ਗਿਆ ਤਾਂ ਉਹ ਨਾਂਹ ਦੇ ਬਰਾਬਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਪਿਛਲੇ ਅਤੇ ਹੁਣ ਦੇ ਬਣਦੇ ਮੁਆਵਜ਼ੇ ਦੀ ਮੰਗ ਕੀਤੀ। ਇਸੇ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾਉਣਗੇ ਅਤੇ ਜਲਦ ਤੋਂ ਜਲਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਦਾ ਵੀ ਵਿਸ਼ਵਾਸ ਦਿਵਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।