ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਅੱਜ ਸਵੇਰੇ ਹੋਏ ਭਿਆਨਕ ਸੜਕ ਹਾਦਸੇ ਵਿਚ ਭੈਣ-ਭਰਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਰੋਡ 'ਤੇ ਪਿੰਡ ਸਦਰ ਵਾਲਾ ਨੇੜੇ ਰਹਿੰਦਾ ਗੁਰਸੇਵਕ ਸਿੰਘ (15) ਜੋ ਕਿ ਅਕਾਲ ਅਕੈਡਮੀ ਵਿਚ 10ਵੀਂ ਸਰੇਣੀ ਦਾ ਵਿਦਿਆਰਥੀ ਸੀ। ਉਹ ਆਪਣੀ ਭੈਣ ਪ੍ਰਭਜੋਤ ਕੌਰ (12) ਅਤੇ ਛੋਟੇ ਭਰਾ ਨਵਤੇਜ ਸਿੰਘ ਨਾਲ ਸਕੂਲ ਵੱਲ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਓਵਰਟੇਕ ਕਰਦਿਆ ਮੋਟਰਸਾਈਕਲ ਨੂੰ ਆਪਣੇ ਲਪੇਟ 'ਚ ਲੈ ਲਿਆ। ਮੋਟਰਸਾਈਕਲ ਟਰੱਕ ਦੀ ਫੇਟ ਵੱਜਣ ਨਾਲ ਸੜਕ ਤੋਂ ਪਾਸੇ ਜਾ ਡਿੱਗਿਆ।
ਇਸ ਦੌਰਾਨ ਗੁਰਸੇਵਕ ਸਿੰਘ ਅਤੇ ਪ੍ਰਭਜੋਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਗੰਭੀਰ ਜਖਮੀ ਨਵਤੇਜ ਸਿੰਘ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਸੜਕ ਹਾਦਸੇ ਕਾਰਨ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਟਰੱਕ ਕਾਬੂ ਕਰ ਲਿਆ ਪਰ ਟਰੱਕ ਡਰਾਈਵਰ ਫਰਾਰ ਹੋ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।