ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਡੇਂਗੂ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪ੍ਰਕੋਪ ਦਿਨ ਬ ਦਿਨ ਵਧ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਵਿਖੇ ਇਹ ਕੇਸ ਵਧ ਰਹੇ ਹਨ। ਸਿਹਤ ਵਿਭਾਗ ਵੱਲੋਂ ਇਸ ਸਬੰਧੀ ਜਾਗਰੂਕਤਾ ਦੇ ਨਾਲ ਨਾਲ ਹਰ ਸੁੱਕਰਵਾਰ ਡਰਾਈ ਡੇਅ ਮਨਾਉਣ ਸਬੰਧੀ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਜੇਕਰ ਡੇਂਗੂ ਨਾਲ ਪੀੜਿਤਾਂ ਦੇ ਮਰੀਜਾਂ ਦੀ ਮੌਜੂਦਾ ਸਥਿਤੀ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਡੇਂਗੂ ਦੇ 271 ਕੇਸ ਆਏ ਹਨ। ਇਹਨਾਂ ਵਿਚੋ਼ 55 ਕੇਸ ਐਕਟਿਵ ਹਨ। ਇਕੱਲੇ ਸ੍ਰੀ ਮੁਕਤਸਰ ਸਾਹਿਬ ਵਿਚ 88 ਕੇਸ ਪਾਏ ਗਏ ਹਨ। ਸਿਵਲ ਸਰਜਨ ਅਨੁਸਾਰ ਸ਼ਹਿਰੀ ਖੇਤਰ ਵਿਚ ਡੇਂਗੂ ਦੇ ਕੇਸ ਜਿਆਦਾ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਸਬੰਧੀ ਬਚਾਅ ਲਈ ਸਮੇਂ ਸਮੇਂ ਤੇ ਐਡਵਾਇਜਰੀ ਜਾਰੀ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਦੀ ਅਪੀਲ ਹੈ ਕਿ ਡੇਂਗੂ ਤੋਂ ਬਚਾਅ ਲਈ ਲੋਕ ਪੂਰੀ ਬਾਂਹ ਦੇ ਕੱਪੜੇ ਪਾ ਕੇ ਰੱਖਣ, ਘਰਾਂ ਵਿਚ ਸਾਫ਼ ਪਾਣੀ ਨਾ ਜਮ੍ਹਾ ਹੋਣ ਦਿੱਤਾ ਜਾਵੇ ਜਿਥੇ ਡੇਂਗੂ ਪੈਦਾ ਹੁੰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Awareness scheme, Dengue, Muktsar, Punjab