Home /muktsar /

ਮਲੋਟ: ਰਜਵਾਹੇ ਦੀ ਮੁੜ ਉਸਾਰੀ ਨਾਲ ਮੱਲਵਾਲਾ ਅਤੇ ਨੇੜੇ ਦੇ ਪਿੰਡਾਂ ਦੀ ਸਿੰਚਾਈ ਸਬੰਧੀ ਆਸ ਹੋਵੇਗੀ ਪੂਰੀ

ਮਲੋਟ: ਰਜਵਾਹੇ ਦੀ ਮੁੜ ਉਸਾਰੀ ਨਾਲ ਮੱਲਵਾਲਾ ਅਤੇ ਨੇੜੇ ਦੇ ਪਿੰਡਾਂ ਦੀ ਸਿੰਚਾਈ ਸਬੰਧੀ ਆਸ ਹੋਵੇਗੀ ਪੂਰੀ

ਰਜਵਾਹੇ ਦੀ ਉਸਾਰੀ ਨਾਲ ਮੱਲਵਾਲਾ ਅਤੇ ਨੇੜੇ ਦੇ ਪਿੰਡਾਂ ਦੀ ਸਿੰਚਾਈ ਸਬੰਧੀ ਆਸ ਹੋਵੇਗੀ ਪੂਰੀ 

ਰਜਵਾਹੇ ਦੀ ਉਸਾਰੀ ਨਾਲ ਮੱਲਵਾਲਾ ਅਤੇ ਨੇੜੇ ਦੇ ਪਿੰਡਾਂ ਦੀ ਸਿੰਚਾਈ ਸਬੰਧੀ ਆਸ ਹੋਵੇਗੀ ਪੂਰੀ 

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਅਤੇ ਕਿਸਾਨਾਂ ਦੀਆਂ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਰਜਵਾਹੇ ਦੀ ਮੁੜ ਉਸਾਰੀ ਕੀਤੇ ਜਾਣ ਨਾਲ ਖੇਤੀਬਾੜੀ ਲਈ ਵੱਧ ਪਾਣੀ ਮਿਲੇਗਾ ਅਤੇ ਇਸ ਨਾਲ ਮਲੋਟ ਹਲਕੇ ਦੇ 10-15 ਪਿੰਡਾਂ ਨੂੰ ਫਾਇਦਾ ਹੋਵੇਗਾ।

ਹੋਰ ਪੜ੍ਹੋ ...
  • Last Updated :
  • Share this:

    ਕੁਨਾਲ ਧੂੜੀਆ, 

    ਮਲੋਟ- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮੱਲਵਾਲਾ ਵਿਖੇ 6.50 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਰੋਤ ਵਿਭਾਗ ਵਲੋਂ ਕੰਕਰੀਟ ਤੇ ਸੀਮਿੰਟ ਨਾਲ ਮੁੜ ਉਸਾਰੇ ਜਾ ਰਹੇ ਰਜਵਾਹੇ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

    ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਅਤੇ ਕਿਸਾਨਾਂ ਦੀਆਂ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਰਜਵਾਹੇ ਦੀ ਮੁੜ ਉਸਾਰੀ ਕੀਤੇ ਜਾਣ ਨਾਲ ਖੇਤੀਬਾੜੀ ਲਈ ਵੱਧ ਪਾਣੀ ਮਿਲੇਗਾ ਅਤੇ ਇਸ ਨਾਲ ਮਲੋਟ ਹਲਕੇ ਦੇ 10-15 ਪਿੰਡਾਂ ਨੂੰ ਫਾਇਦਾ ਹੋਵੇਗਾ।

    ਉਹਨਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਆਏ ਦਿਨ ਪੂਰਾ ਕੀਤਾ ਜਾ ਰਿਹਾ ਹੈ।

    First published:

    Tags: AAP Punjab, Muktsar, Punjab