ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾਂ ਮੈਜਿਸਟ੍ਰੇਟ ਪਲਵੀ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾਂ ਮੈਜਿਸਟਰੇਟ ਨੇ ਆਪਣੇ ਹੁਕਮ ਅਨੁਸਾਰ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਕੀਤੀ ਹੈ।
ਇਸ ਹੁਕਮ ਅਨੁਸਾਰ ਜਨਤਕ ਥਾਵਾਂ 'ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਜਾਂ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨਾ ਜਾਂ ਜਲੂਸ ਕੱਢਣਾ, ਜ਼ਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ, ਬਰਛੇ, ਭਾਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦਾ ਮਾਰੂ ਹਥਿਆਰ ਚੁੱਕਣ ਅਤੇ ਚਲਾਉਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਹੈ।
ਹੁਕਮ ਅਨੁਸਾਰ ਕੋਈ ਵੀ ਵਿਅਕਤੀ ਸਰਕਾਰੀ ਜਾਂ ਪ੍ਰਾਇਵੇਟ ਸੰਪਤੀ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 18 ਮਈ 2023 ਤੱਕ ਲਾਗੂ ਰਹਿਣਗੇ।ਇਹ ਹੁਕਮ ਪੁਲਿਸ ਜਾਂ ਆਰਮੀ ਵਰਦੀਆਂ ਵਿੱਚ ਮਿਲਟਰੀ ਅਮਲਾ ਜਾਂ ਡਿਊਟੀ 'ਤੇ ਤਾਇਨਾਤ ਕਰਮਚਾਰੀ 'ਤੇ ਲਾਗੂ ਨਹੀਂ ਹੋਣਗੇ।ਇਸ ਤੋਂ ਇਲਾਵਾ ਇਹ ਹੁਕਮ ਵਿਆਹ ਜਾਂ ਸ਼ੋਕਮਈ ਇਕੱਠ 'ਤੇ ਲਾਗੂ ਨਹੀਂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Muktsar news, Punjab