Home /muktsar /

ਬੇਮੌਸਮੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ, ਝੋਨੇ ਦੀ ਫਸਲ ਦਾ ਹੋਇਆ ਬੁਰਾ ਹਾਲ

ਬੇਮੌਸਮੀ ਬਰਸਾਤ ਕਾਰਨ ਕਿਸਾਨ ਪ੍ਰੇਸ਼ਾਨ, ਝੋਨੇ ਦੀ ਫਸਲ ਦਾ ਹੋਇਆ ਬੁਰਾ ਹਾਲ

ਬਾਰਿਸ਼

ਬਾਰਿਸ਼ ਕਾਰਨ ਝੋਨੇ ਦੀ ਫਸਲ ਹੋਈ ਪ੍ਰਭਾਵਿਤ

ਇਹ ਬਾਰਿਸ਼ ਆਪ ਸਰਕਾਰ ਦੀ ਝੋਨੇ ਦੀ ਫਸਲ ਦੀ ਖਰੀਦ ਲਈ ਚੁਨੌਤੀ ਬਣ ਗਈ ਹੈ। ਬੇਮੌਸਮੀ ਬਰਸਾਤ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਸਮੇਂ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਮੀਂਹ ਨਾਲ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ ਅਤੇ ਹੁਣ ਬੇਮੌਸਮੀ ਬਰਸਾਤ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਬੇਮੌਸਮੀ ਬਰਸਾਤ ਤੇ ਤੇਜ਼ ਹਵਾਵਾਂ ਨੇ ਪਿਛਲੇ 24 ਘੰਟਿਆਂ ਦੌਰਾਨ ਪੱਕਣ ਵੱਲ ਵੱਧ ਰਹੀਆ ਫਸਲਾਂ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਅੱਸੂ ਦੀ ਝੜੀ ਕਾਰਨ ਕਿਸਾਨ ਨਿਰਾਸ਼ ਹਨ। ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਖਰੀਦ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

    ਇਹ ਬਾਰਿਸ਼ ਆਪ ਸਰਕਾਰ ਦੀ ਝੋਨੇ ਦੀ ਫਸਲ ਦੀ ਖਰੀਦ ਲਈ ਚੁਨੌਤੀ ਬਣ ਗਈ ਹੈ। ਬੇਮੌਸਮੀ ਬਰਸਾਤ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਸਮੇਂ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਮੀਂਹ ਨਾਲ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ ਅਤੇ ਹੁਣ ਬੇਮੌਸਮੀ ਬਰਸਾਤ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਫਸਲਾਂ ਪੱਕ ਚੁੱਕੀਆਂ ਹਨ ਅਤੇ ਬੇਮੌਸਮੀ ਬਰਸਾਤ ਦੇ ਕਾਰਨ ਫਸਲਾਂ ਦਾ ਝਾੜ ਵੀ ਘੱਟਣ ਦਾ ਡਰ ਬਣਿਆ ਹੋਇਆ ਹੈ।

    Published by:Tanya Chaudhary
    First published:

    Tags: AAP Punjab, Muktsar, Punjab, Rain