Home /muktsar /

Sri Muktsar Sahib: ਇਨ੍ਹਾਂ ਸਕੂਲੀ ਵਿਦਿਆਰਥਣਾਂ ਵੱਲੋਂ ਕੱਢੀ ਗਈ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ  

Sri Muktsar Sahib: ਇਨ੍ਹਾਂ ਸਕੂਲੀ ਵਿਦਿਆਰਥਣਾਂ ਵੱਲੋਂ ਕੱਢੀ ਗਈ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ  

ਇਨ੍ਹਾਂ ਸਕੂਲੀ ਵਿਦਿਆਰਥਣਾਂ ਵੱਲੋਂ ਕੱਢੀ ਗਈ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ  

ਇਨ੍ਹਾਂ ਸਕੂਲੀ ਵਿਦਿਆਰਥਣਾਂ ਵੱਲੋਂ ਕੱਢੀ ਗਈ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ  

ਸ੍ਰੀ ਮੁਕਤਸਰ ਸਾਹਿਬ: ਲੰਬੇ ਸਮੇਂ ਤੋਂ ਵੱਖ-ਵੱਖ ਸਮਾਜਿਕ ਕਿਰਿਆਵਾਂ ਵਿੱਚ ਕਿਰਿਆਸ਼ੀਲ ਮੁਕਤਸਰ ਸਪੋਰਟਸ ਐਂਡ ਫਿਟਨੈੱਸ ਕਲੱਬ ਸੰਗੂਧੌਣ ਦੁਆਰਾ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਸਥਾਨਕ ਬਠਿੰਡਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ ਵਿਦਿਆਰਥਣਾਂ ਨੂੰ ਲੈ ਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਨਗਰ ਕੌਂਸਲ ਦੇ ਕਾਰਜਕਾਰੀ ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਤੇ ਪ੍ਰਿੰਸੀਪਲ ਸੁਭਾਸ਼ ਦੁਆਰਾ ਰਵਾਨਾ ਕੀਤਾ ਗਿਆ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੈਲੀ ਦਾ ਆਯੋਜਨ ਭਾਰਤ ਸਰਕਾਰ ਦੁਆਰਾ ਇੰਡੀਅਨ ਸਵੱਛਤਾ ਲੀਗ “ਰੈਲੀ ਆਫ ਯੂਥ ਫਾਰ ਗਾਰਬੇਜ ਫ੍ਰੀ ਬੀਚ ਹਿਲਜ਼ ਐਂਡ ਟੂਰਿਸਟ ਪਲੇਸਿਜ਼” ਵਿਸ਼ੇ ਅਧੀਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਬਠਿੰਡਾ ਰੋਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਤੋਂ ਰਵਾਨਾ ਕਰਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਹੁੰਦਿਆਂ ਹੋਇਆਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਅਤੇ ਜਾਮਾ ਮਸਜਿਦ ਵਿਖੇ ਇਸ ਰੈਲੀ ਦੀ ਸਮਾਪਤੀ ਕੀਤੀ ਗਈ।

  ਇਸ ਮੌਕੇ ਸੰਸਥਾ ਦੁਆਰਾ ਰੈਲੀ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਜਾਗਰੂਕਤਾ ਦਰਸਾਉਂਦੀਆਂ ਟੋਪੀਆਂ ਤੇ ਆਡੀਓ ਪ੍ਰਣਾਲੀ ਰਾਹੀਂ ਇਸ ਰੈਲੀ ਦੇ ਮੰਤਵ ਨੂੰ ਲੋਕਾਂ ਤੱਕ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਚੇਤੰਨਤਾ ਦਰਸਾਉਂਦੇ ਹੱਥ ਲਿਖਤ ਬੋਰਡ ਅਤੇ ਗਿੱਲੇ ਸੁੱਕੇ ਕੂੜੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਇਹ ਰੈਲੀ ਕੱਢ ਕੇ ਇਸ ਦੇ ਮੁੱਖ ਮੰਤਵ ਨੂੰ ਪੂਰਾ ਕੀਤਾ ਗਿਆ। ਵਰਨਣਯੋਗ ਹੈ ਕਿ ਇਸ ਮੌਕੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਪ੍ਰੇਰਿਤ ਕੀਤਾ।

  ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਸਰਕਾਰ ਦੁਆਰਾ ਪਾਬੰਦੀਸ਼ੁਦਾ ਵਸਤੂਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਵੀ ਦਿੱਤੀ। ਨਗਰ ਕੌਂਸਲ ਦੁਆਰਾ ਇਸ ਰੈਲੀ ਮੌਕੇ ਵਿਸ਼ੇਸ਼ ਉਪਰਾਲਾ ਕਰਦਿਆਂ ਗਿੱਲੇ ਸੁੱਕੇ ਕੂੜੇ ਦੀ ਖਾਦ ਦੀ ਨੁਮਾਇਸ਼ ਵੀ ਲਗਾਈ ਗਈ ਅਤੇ ਲੋਕਾਂ ਨੂੰ ਮੁਫ਼ਤ ਇਹ ਖਾਦ ਵੰਡ ਕੇ ਘਰਾਂ ਵਿਚ ਪਿੱਟਾਂ ਬਣਾ ਕੇ ਗਿੱਲੇ ਸੁੱਕੇ ਕੂੜੇ ਦੀ ਖਾਦ ਬਣਾਉਣ ਦੀ ਅਪੀਲ ਵੀ ਕੀਤੀ ਗਈ।

  Published by:Rupinder Kaur Sabherwal
  First published:

  Tags: Muktsar, Punjab