ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12ਵਾਂ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਨੇੜੇ ਗੁਰਦੁਆਰਾ ਟਿੱਬੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ 26, 27 ਨਵੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਨੇੜੇ ਗੁ. ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ, ਬਾਬਾ ਜੀਵਾ ਸਿੰਘ ਜੀ ਦਮਦਮੀ ਟਕਸਾਲ, ਕਥਾ ਵਾਚਕ ਗਿਆਨੀ ਗੁਰਵਿੰਦਰ ਸਿੰਘ ਜੀ ਮਿਸਲ ਸ਼ਹੀਦਾਂ ਤਰਨਾਦਲ, ਭਾਈ ਜਸਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਸੰਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅਮ੍ਰਿਤਸਰ ਸਾਹਿਬ, ਢਾਡੀ ਜਥਾ ਗਿਆਨੀ ਨਿਰਮਲ ਸਿੰਘ ਨੂਰ, ਕਵੀਸ਼ਰ ਜੱਥਾ ਭਾਈ ਗੁਰਜੰਟ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ, ਭਾਈ ਜਤਿੰਦਰ ਸਿੰਘ ਸਹਿਜ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੇ ਹੋਰ ਵਿਦਵਾਨ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ।
27 ਨਵੰਬਰ 2022 ਨੂੰ ਸਵੇਰੇ 11: 00 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿਸੇਸ਼ ਤੌਰ ’ਤੇ ਲੱਗੇਗੀ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਸਮਾਗਮ ’ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Guru Tegh Bahadur, Martyr, Muktsar