ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ ਵਿਖੇ ਆਪ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਸਾਹਮਣੇ ਸਾਬਕਾ ਫੌਜੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫੌਜੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਚਲ ਰਹੀ ਜੀ ਓ ਜੀ ਸਕੀਮ ਬੰਦ ਕਰ ਦਿੱਤੀ ਗਈ। ਇਹ ਜੀ ਓ ਜੀ ਤਹਿਤ ਸਾਬਕਾ ਫੌਜੀ ਵੱਖ ਵੱਖ ਲੋਕ ਸੇਵਾਵਾਂ 'ਤੇ ਕੰਟਰੋਲ ਕਰ ਰਹੇ ਸਨ ਪਰ ਸਕੀਮ ਬੰਦ ਹੋਣ ਕਾਰਨ ਆਮ ਲੋਕਾਂ ਦਾ ਨੁਕਸਾਨ ਕੀਤਾ ਗਿਆ।
ਉਹਨਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਵਿਰੁੱਧ ਸਾਬਕਾ ਫੌਜੀਆਂ ਦੀ 31 ਮੈਂਬਰੀ ਕਮੇਟੀ ਵੱਲੋ ਲਏ ਫੈਸਲੇ ਤਹਿਤ ਅੱਜ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਅਤੇ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਿਸ ਨਾ ਲਿਆ ਤਾਂ ਆਉਂਦੇ ਸਮੇਂ 'ਚ ਸੰਘਰਸ਼ ਤੇਜ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।