Home /muktsar /

ਕਿਸਾਨਾਂ ਨੇ ਸਰਕਾਰ ਦੇ ਖਿਲਾਫ ਖੋਲਿਆ ਮੋਰਚਾ, ਕੱਢਿਆ ਮੋਟਰਸਾਈਕਲ ਮਾਰਚ

ਕਿਸਾਨਾਂ ਨੇ ਸਰਕਾਰ ਦੇ ਖਿਲਾਫ ਖੋਲਿਆ ਮੋਰਚਾ, ਕੱਢਿਆ ਮੋਟਰਸਾਈਕਲ ਮਾਰਚ

ਕਿਸਾਨਾਂ

ਕਿਸਾਨਾਂ ਨੇ ਸ਼ਹਿਰ ਵਿੱਚ ਕੱਢਿਆ ਮੋਟਰਸਾਈਕਲ ਮਾਰਚ  

ਸ੍ਰੀ ਮੁਕਤਸਰ ਸਾਹਿਬ- ਕਿਰਤੀ ਕਿਸਾਨ ਯੂਨੀਅਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਮੁਕਤੇ ਮੀਨਾਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਵਿਧਾਇਕ ਜਗਦੀਪ ਸਿੰਘ ਕਬਰਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਿਆ। ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ ...
  • Share this:
    ਕੁਨਾਲ ਧੂੜੀਆ,

    ਸ੍ਰੀ ਮੁਕਤਸਰ ਸਾਹਿਬ- ਕਿਰਤੀ ਕਿਸਾਨ ਯੂਨੀਅਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਮੁਕਤੇ ਮੀਨਾਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਵਿਧਾਇਕ ਜਗਦੀਪ ਸਿੰਘ ਕਬਰਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਿਆ। ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਮੀਟਿੰਗ ਕੀਤੀ ਗਈ।

    ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤਾਂ ਤੱਕ ਪੂਰਨ ਤੌਰ 'ਤੇ ਪਾਣੀ ਦੀ ਪੂਰਤੀ ਕੀਤੀ ਜਾਵੇ ਅਤੇ ਨਹਿਰਾਂ ਵਿੱਚ ਸਾਰਾ ਸਾਲ ਪਾਣੀ ਛੱਡਿਆ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਰੱਖਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਮੀਂਹ ਪ੍ਰਭਾਵਤ ਪਿੰਡਾਂ ਵਿਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜਾ ਦਿੱਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ।
    Published by:Drishti Gupta
    First published:

    Tags: Farmers Protest, Muktsar, Protest, Punjab

    ਅਗਲੀ ਖਬਰ