Home /muktsar /

ਮੀਂਹ ਪ੍ਰਭਾਵਿਤ ਪਿੰਡਾਂ ਵਿੱਚ ਵਧਿਆ ਚਮੜੀ ਦੇ ਰੋਗਾਂ ਦਾ ਡਰ  

ਮੀਂਹ ਪ੍ਰਭਾਵਿਤ ਪਿੰਡਾਂ ਵਿੱਚ ਵਧਿਆ ਚਮੜੀ ਦੇ ਰੋਗਾਂ ਦਾ ਡਰ  

ਮਲੋਟ:

ਮਲੋਟ: ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਵਿੱਚ ਹਜੇ ਤੱਕ ਪਾਣੀ ਦੀ ਨਿਕਾਸੀ ਨਹੀਂ ਹੋਈ। ਜਿਸ ਨਾਲ ਇਸ ਪਾਣੀ ਉਪੱਰ ਮੱਛਰ ਪੈਦਾ ਹੋ ਰਹੇ ਹਨ ਅਤੇ ਕਈ ਬਿਮਾਰੀਆਂ ਦੇ ਵਧਣ ਦਾ ਡਰ ਵੀ ਪਿੰਡ ਵਾਸੀਆਂ ਵਿੱਚ ਬਣ ਚੁੱਕਿਆ ਹੈ। ਇਸ ਦੇ ਚਲਦਿਆਂ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦਬੜਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਡਾਕਟਰ ਨੇ ਦੱਸਿਆ ਕਿ ਇਸ ਪਿੰਡ ਵਿੱਚ ਚਮੜੀ ਦੇ ਰੋਗ ਵਧਣ ਦਾ ਡਰ ਬਣਿਆ ਹੋਇਆ ਹੈ।

ਹੋਰ ਪੜ੍ਹੋ ...
  • Share this:
    ਕੁਨਾਲ ਧੂੜੀਆ

    ਮਲੋਟ:
    ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਵਿੱਚ ਹਜੇ ਤੱਕ ਪਾਣੀ ਦੀ ਨਿਕਾਸੀ ਨਹੀਂ ਹੋਈ। ਜਿਸ ਨਾਲ ਇਸ ਪਾਣੀ ਉਪੱਰ ਮੱਛਰ ਪੈਦਾ ਹੋ ਰਹੇ ਹਨ ਅਤੇ ਕਈ ਬਿਮਾਰੀਆਂ ਦੇ ਵਧਣ ਦਾ ਡਰ ਵੀ ਪਿੰਡ ਵਾਸੀਆਂ ਵਿੱਚ ਬਣ ਚੁੱਕਿਆ ਹੈ। ਇਸ ਦੇ ਚਲਦਿਆਂ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦਬੜਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਡਾਕਟਰ ਨੇ ਦੱਸਿਆ ਕਿ ਇਸ ਪਿੰਡ ਵਿੱਚ ਚਮੜੀ ਦੇ ਰੋਗ ਵਧਣ ਦਾ ਡਰ ਬਣਿਆ ਹੋਇਆ ਹੈ।

    ਉਨ੍ਹਾਂ ਦੱਸਿਆ ਕਿ ਹੋਰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਇਨ੍ਹਾਂ ਮੱਛਰਾਂ ਨਾਲ ਪੈਦਾ ਹੋ ਰਹੀਆਂ ਹਨ ਅਤੇ ਕਈ ਪਿੰਡ ਵਾਸੀ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਮੀਂਹ ਦੇ ਪਾਣੀ ਕਰਕੇ ਜਿਹੜੀਆਂ ਸਮੱਸਿਆਵਾਂ ਲੋਕਾਂ ਨੂੰ ਸਰੀਰਕ ਤੌਰ 'ਤੇ ਆ ਰਹੀਆਂ ਸੀ ਉਨ੍ਹਾਂ ਦਾ ਚੈੱਕਅੱਪ ਇਸ ਕੈਂਪ ਦੌਰਾਨ ਕੀਤਾ ਗਿਆ ਹੈ ਅਤੇ ਮੌਕੇ 'ਤੇ ਹੀ ਮਰੀਜ਼ਾਂ ਨੂੰ ਦਵਾਈ ਵੀ ਦਿੱਤੀ ਗਈ ਹੈ।
    Published by:rupinderkaursab
    First published:

    Tags: Malout, Muktsar, Punjab

    ਅਗਲੀ ਖਬਰ