ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ ਖੁੱਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਾਣਾ ਮੰਡੀਆਂ ਵਿੱਚ ਜਾ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾ ਰਹੇ ਹਨ। ਇਸੇ ਹੀ ਲੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਨਵੀਂ ਦਾਣਾ ਮੰਡੀ ਵਿਚ ਝੋਨੇ ਦੀ ਪਹਿਲੀ ਢੇਰੀ ਦੀ ਖਰੀਦ ਦਾ ਰਸਮੀ ਉਦਘਾਟਨ ਕੀਤਾ।
ਆਉਣ ਵਾਲੇ ਦਿਨਾਂ ਦੇ ਵਿੱਚ ਝੋਨੇ ਦੇ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਕਾਕਾ ਬਰਾੜ
ਇਸ ਮੌਕੇ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਝੋਨੇ ਦੇ ਆਉਣ ਵਾਲੇ ਦਿਨਾਂ ਦੇ ਵਿੱਚ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮਜ਼ਦੂਰਾਂ ਵੱਲੋਂ ਲੇਬਰ ਦੇ ਰੇਟਾਂ ਵਿਚ ਕੀਤੇ ਗਏ ਘੱਟ ਵਾਧੇ ਨੂੰ ਲੈ ਕੇ ਸੰਘਰਸ਼ ਕਰਨ ਦੀ ਦਿੱਤੀ ਚਿਤਾਵਨੀ ਦੇ ਮਾਮਲੇ 'ਚ ਉਨ੍ਹਾਂ ਨੇ ਕਿਹਾ ਕਿ ਇਹ ਮਸਲੇ ਸੁਲਝਾ ਲਏ ਜਾਣਗੇ।
ਮਾਰਕੀਟ ਕਮੇਟੀ ਸਕੱਤਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਦੇ ਵਿੱਚ ਸੁੱਕਾ ਝੋਨਾ ਲੈ ਕੇ ਆਉਣ
ਇਸ ਮੌਕੇ 'ਤੇ ਮਾਰਕੀਟ ਕਮੇਟੀ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਦੇ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੱਸਿਆ ਕਿ ਮੰਡੀ ਵਿੱਚ ਖਰੀਦ ਨੂੰ ਲੈ ਕੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਦੇ ਵਿੱਚ ਸੁੱਕਾ ਝੋਨਾ ਲੈ ਕੇ ਆਉਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Grain Market, Market, Paddy, Paddy straw