ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੰਜਾਬ ਵਿਚ ਵੱਖ ਵੱਖ ਥਾਵਾਂ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਗਣਤੰਤਰ ਦਿਵਸ ਮੌਕੇ 'ਤੇ ਆਮ ਆਦਮੀ ਮਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡ ਥਾਂਦੇਵਾਲਾ ਵਿਚ ਵੀ ਅਜਿਹਾ ਹੀ ਮਹੱਲਾ ਕਲੀਨਿਕ ਖੋਲਿਆ ਗਿਆ ਹੈ।
ਅੱਜ ਇਸ ਜਗ੍ਹਾ 'ਤੇ ਪਹੁੰਚੇ ਸਾਬਕਾ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਜਿਸ ਬਿਲਡਿੰਗ ਨੂੰ ਰੰਗ ਕਰਕੇ ਮਹੱਲਾ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਇਸ ਜਗ੍ਹਾ 'ਤੇ ਬੀਤੇ ਲੰਮੇ ਸਮੇਂ ਤੋਂ ਪ੍ਰਾਇਮਰੀ ਹੈਲਥ ਸੈਂਟਰ ਪਹਿਲਾ ਤੋਂ ਹੀ ਚੱਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਸਿਰਫ਼ ਤੇ ਸਿਰਫ਼ ਰੰਗ ਮਾਰ ਕੇ ਤੇ ਨਵੇਂ ਆਪਣੀਆਂ ਫੋਟੋਆਂ ਵਾਲੇ ਬੋਰਡ ਲਾ ਕੇ ਲੋਕਾਂ ਨੂੰ ਭਰਮਾਉਣਾ ਚਾਹੁੰਦੀ ਹੈ। ਜਦਕਿ ਅਸਲ ਵਿਚ ਸਿਹਤ ਸਹੂਲਤਾਂ ਲਈ ਕੁਝ ਨਹੀਂ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Mohalla clinics, Muktsar, Punjab, Punjab politics