Home /muktsar /

ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ 'ਚ ਵਧੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 236 ਪਹੁੰਚਿਆਂ ਅੰਕੜਾ

ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ 'ਚ ਵਧੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 236 ਪਹੁੰਚਿਆਂ ਅੰਕੜਾ

ਸ੍ਰੀ ਮੁਕਤਸਰ ਸਾਹਿਬ 'ਚ ਲਗਾਤਾਰ ਵਧ ਰਹੀ ਹੈ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਸ੍ਰੀ ਮੁਕਤਸਰ ਸਾਹਿਬ 'ਚ ਲਗਾਤਾਰ ਵਧ ਰਹੀ ਹੈ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 236 ਹੋ ਗਈ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

ਹੋਰ ਪੜ੍ਹੋ ...
  • Local18
  • Last Updated :
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 236 ਹੋ ਗਈ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

    ਉਨ੍ਹਾ ਦੱਸਿਆ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਕੇਸਾਂ ਦੀ ਗਿਣਤੀ 77, ਮਲੋਟ 65, ਗਿੱਦੜਬਾਹਾ 22 ਹੋ ਗਈ ਹੈ ਅਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਡੇਂਗੂ ਦੇ 72 ਕੇਸ ਰਿਪੋਰਟ ਹੋਏ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾ ਬਣਾਈਆਂ ਗਈਆਂ ਹਨ।

    ਵਿਸ਼ੇਸ਼ ਟੀਮਾ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦੇ ਰਹੀਆਂ ਹਨ। ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ।

    First published:

    Tags: Dengue, Doctor, Muktsar, Punjab, The doctor's advice