ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਸੇਵਾ ਕੇਂਦਰ ਕੰਮ ਕਰ ਰਹੇ ਹਨ। ਜਿਨ੍ਹਾਂ ਵਿਚੋਂ 12 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 12 ਸੇਵਾ ਕੇਂਦਰਾਂ ਵਿੱਚ ਡੀ.ਸੀ.ਦਫਤਰ, ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ, ਬਾਦਲ, ਬਰੀਵਾਲਾ, ਭੰਗੇਵਾਲਾ, ਦੋਦਾ, ਸੁਖਨਾ ਅਬਲੂ, ਲੱਖੇਵਾਲੀ, ਤਹਿਸੀਲ ਦਫਤਰ ਗਿੱਦੜਬਾਹਾ, ਨਗਰ ਕੌਸਲ ਗਿੱਦੜਬਾਹਾ, ਤਹਿਸੀਲ ਦਫਤਰ ਮਲੋਟ, ਮਹਿਮੂਦ ਖੇੜਾ ਦੇ ਸੇਵਾ ਕੇਂਦਰ ਸ਼ਾ਼ਮਲ ਹਨ, ਜਿੱਥੇ ਇਹ ਸੁਵਿਧਾ ਹਾਸਲ ਕੀਤੀ ਜਾ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aadhar card, Muktsar, People, Punjab