Home /muktsar /

ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਇੰਝ ਮਨਾਇਆ ਗਿਆ

ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਇੰਝ ਮਨਾਇਆ ਗਿਆ

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਦੀ ਸ਼ੁਰੂਆਤ

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਵਿੱਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅਤੇ ਆਂਗਣਵਾੜੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ। ਇਸ  ਦੌਰਾਨ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਮਹਿਮਾਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੋਰ ਵਿਭਾਗ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ।

ਹੋਰ ਪੜ੍ਹੋ ...
 • Share this:
  ਕੁਨਾਲ ਧੂੜੀਆ

  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜ, ਆਈਲੈਟਸ ਸੈਂਟਰ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭੱਗ 252427 ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ (ਚਬਾ ਕੇ ਖਾਣ ਵਾਲੀ ਗੋਲੀ) ਖੁਵਾਈ ਜਾ ਰਹੀ ਹੈ ਤਾਂ ਜ਼ੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਉਨ੍ਹਾਂ ਡੇਂਗੂ, ਮਲੇਰੀਆ, ਹੱਥ ਪੈਰ ਅਤੇ ਮੂੰਹ 'ਤੇ ਛਾਲੇ ਹੋਣ ਦੀ ਬਿਮਾਰੀ ਅਤੇ ਵਾਟਰ ਬੌਰਨ ਡਜੀਜ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ।

  ਇਸ ਮੌਕੇ ਡਾ. ਰਸ਼ਮੀ ਚਾਵਲਾ ਜਿਲ੍ਹਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਜ਼ਿਲ੍ਹਾ ਸਕੂਲ ਹੈਲਥ ਦੁਆਰਾ ਜਾਣਕਾਰੀ ਦੇਂਦੇ ਹੋਏ ਦੱਸਿਆ ਗਿਆ ਕਿ ਇੱਕ ਸਾਲ ਤੋ ਲੈ ਕੇ 2 ਸਾਲਾਂ ਤੱਕ ਦੇ ਬੱਚੇ ਨੂੰ ਐਲਬਿੰਡਾਜੋਲ ਸੀਰਪ ਦੀ ਡੋਜ਼ ਅਤੇ 2 ਤੋ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬਿੰਡਾਜੋਲ ਦੀ ਇੱਕ ਗੋਲੀ ਖੁਆਈ ਜਾ ਰਹੀ ਹੈ।

  ਉਨ੍ਹਾਂ ਦੱਸਿਆ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਭਾਰਤ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ।
  Published by:rupinderkaursab
  First published:

  Tags: Muktsar, Punjab

  ਅਗਲੀ ਖਬਰ