ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਸੁਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ 2022 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਫਾਈਨਲ ਰਿਹਰਸਲ ਦੀ ਪਰੇਡ ਦਾ ਨਿਰੀਖਣ ਕਰਨ ਉਪਰੰਤ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 8.58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਮੌਕੇ 'ਤੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਕੈਡਿਟਸ ਅਤੇ ਸਕਾਊਟਸ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ ਅਤੇ ਸਕੂਲੀ ਬੱਚਿਆ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਗਮ ਦੀ ਰਿਵਿਊ ਮੀਟਿੰਗ ਕਰਦਿਆਂ ਪਤਵੰਤੇ ਵਿਅਕਤੀਆਂ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਵੱਧ ਤੋਂ ਵੱਧ ਸਿਰਕਤ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦਾ ਡੀ.ਪੀ.ਆਰ.ਓ ਸ੍ਰੀ ਮੁਕਤਸਰ ਸਾਹਿਬ ਦੇ ਫੇਸਬੁੱਕ ਪੇਜ਼ 'ਤੇ ਲਾਈਵ ਵੀ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Muktsar, Punjab