ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਅਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ 22 ਜਨਵਰੀ ਨੂੰ ਮਾਣਯੋਗ ਅਦਾਲਤ ਨੇ 24 ਜਨਵਰੀ ਤੱਕ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ ਸੀ।
ਜਿੱਥੇ ਅੱਜ ਮੁੜ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ ਤਾਂ ਮਾਣਯੋਗ ਅਦਾਲਤ ਨੇ ਉਸਨੂੰ 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਐਫ ਆਈ ਆਰ ਨੰਬਰ 67, 22 ਮਾਰਚ 2021 ਤਹਿਤ 30 ਲੱਖ ਦੀ ਫਿਰੌਤੀ ਦੇ ਮਾਮਲੇ 'ਚ ਜੱਗੂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦਿੱਲੀ ਤੋਂ ਲਿਆਂਦਾ ਸੀ। ਇਹ ਮਾਮਲਾ ਲਾਰੈਂਸ ਬਿਸ਼ਨੋਈ 'ਤੇ ਦਰਜ ਹੈ ਅਤੇ ਇਸ ਤੋਂ ਪਹਿਲਾ ਲਾਰੈਂਸ ਬਿਸ਼ਨੋਈ ਨੂੰ ਵੀ ਪੁਲਿਸ ਰਿਮਾਂਡ 'ਤੇ ਲਿਆਂਦਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।