ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਜਾਬ ਕੰਸਲਟੈਂਸੀ ਦੇ ਨਾਮ 'ਤੇ ਠੱਗੀ ਮਾਰਨ ਦਾ ਕਥਿਤ ਮਾਮਲਾ ਦਰਜ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਠੱਗੀ ਦਾ ਸ਼ਿਕਾਰ ਕਥਿਤ ਨੌਜਵਾਨਾਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ 'ਤੇ ਫਤਹਿ ਜਾਬ ਕੰਸਲਟੈਂਸੀ ਨਾਮ ਦੀ ਇਕ ਫਰਮ ਨੂੰ ਉਹਨਾਂ ਨੇ ਪ੍ਰਾਈਵੇਟ ਨੌਕਰੀ ਦਿਵਾਉਣ ਦੇ ਲਈ ਸਕਿਓਰਟੀ ਵਜੋਂ ਪੈਸੇ ਦਿੱਤੇ।
ਨੌਜਵਾਨਾਂ ਨੇ ਕਥਿਤ ਤੌਰ 'ਤੇ 15 ਤੋਂ 60 ਹਜਾਰ ਰੁਪਏ ਤਕ ਭਰੇ। ਨੌਜਵਾਨਾਂ ਅਨੁਸਾਰ ਕਥਿਤ ਤੌਰ 'ਤੇ ਵੱਡੀ ਗਿਣਤੀ 'ਚ ਇਸ ਇਲਾਕੇ ਦੇ ਨੌਜਵਾਨਾਂ ਨਾਲ ਠੱਗੀ ਮਾਰੀ ਗਈ ਹੈ। ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਿਕਾਇਤ ਆਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਜਿਸ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।