Home /muktsar /

Kite: ਪਤੰਗਬਾਜ਼ੀ ਕਰਨ ਵਾਲੇ ਹੋ ਜਾਣ ਸਾਵਧਾਨ, ਹੋਵੇਗੀ ਸਖਤ ਕਾਰਵਾਈ

Kite: ਪਤੰਗਬਾਜ਼ੀ ਕਰਨ ਵਾਲੇ ਹੋ ਜਾਣ ਸਾਵਧਾਨ, ਹੋਵੇਗੀ ਸਖਤ ਕਾਰਵਾਈ

ਪਤੰਗਬਾਜ਼ੀ ਕਰਨ ਵਾਲੇ ਹੋ ਜਾਣ ਸਾਵਧਾਨ

ਪਤੰਗਬਾਜ਼ੀ ਕਰਨ ਵਾਲੇ ਹੋ ਜਾਣ ਸਾਵਧਾਨ

ਸ੍ਰੀ ਮੁਕਤਸਰ ਸਾਹਿਬ: ਡਾ.ਮਨਦੀਪ ਕੌਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਅੰਦਰ ਸਿੰਥੈਟਿਕ ਅਤੇ ਪਲਾਸਟਿਕ ਡੋਰ (ਚਾਈਨਾ ਡੋਰ) ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ `ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ: ਡਾ.ਮਨਦੀਪ ਕੌਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਅੰਦਰ ਸਿੰਥੈਟਿਕ ਅਤੇ ਪਲਾਸਟਿਕ ਡੋਰ (ਚਾਈਨਾ ਡੋਰ) ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ `ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ।

ਇਸ ਹੁਕਮ ਅਨੁਸਾਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ,ਚੰਡੀਗੜ੍ਹ ਦੇ ਨੋਟੀਫਿਕੇਸ਼ਨ ਨੰ. 21/5/13-4ਗ6/4816/405 ਮਿਤੀ 13/3/2013 ਅਤੇ ਪੱਤਰ ਨੰ. 5/57/2014-3ਗ4/ 291068/ 1 ਮਿਤੀ 14/1/2015 ਦਾ ਹਵਾਲਾ ਦਿੰਦੇ ਹੋਏ ਲਿਖਿਆ ਗਿਆ ਹੈ ਕਿ ਕਈ ਵਿਅਕਤੀਆਂ ਵਲੋਂ ਚਾਈਨਜ਼ ਡੋਰ ਵੇਚੀ ਜਾਂਦੀ ਹੈ ਅਤੇ ਪਤੰਗਬਾਜੀ ਅਤੇ ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਇਹ ਡੋਰ ਸਿੰਥੈਟਿਕ ਅਤੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਹੀ ਮਜ਼ਬੂਤ ਨਾ ਗਲਣਯੋਗ ਨਾ ਟੁੱਟਣਯੋਗ ਹੁੰਦੀ ਹੈ।

ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿੱਚ ਆ ਰਹੇ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦਾ ਗਲਾ ਅਤੇ ਕੰਨ ਕੱਟੇ ਜਾਣ ਅਤੇ ਐਕਸੀਡੈਂਟ ਹੋਣ ਦਾ ਕਾਰਨ ਬਣਦੀ ਹੈ ਅਤੇ ਕਈ ਵਾਰ ਚਾਈਨਾ ਡੋਰ ਮੌਤ ਦਾ ਕਾਰਨ ਵੀ ਬਣਦੀ ਹੈ।

ਇਸ ਤੋਂ ਇਲਾਵਾ ਉਡਦੇ ਪੰਛੀਆਂ ਦੇ ਫੰਗਾਂ ਅਤੇ ਪੈਰਾਂ, ਗਲ ਵਿੱਚ ਫੱਸ ਜਾਣ ਕਾਰਨ ਪੰਛੀਆਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਾਰਨ ਪੰਛੀ ਰੁੱਖਾਂ 'ਤੇ ਟੰਗੇ ਰਹਿ ਜਾਂਦੇ ਹਨ ਅਤੇ ਉਹਨਾਂ ਦੀ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ ਮਿਤੀ 15 ਜਨਵਰੀ 2023 ਤੱਕ ਲਾਗੂ ਰਹਿਣਗੇ।

Published by:Rupinder Kaur Sabherwal
First published:

Tags: Kite flying, Muktsar, Punjab