ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਜ਼ੋਰਾਂ 'ਤੇ ਚੱਲ ਰਹੀ ਹੈ। ਉਥੇ ਹੀ ਕਿਸਾਨਾਂ ਵੱਲੋਂ ਵੱਡੀ ਤਦਾਦ ਵਿੱਚ ਮੰਡੀ ਵਿੱਚ ਆਪਣੀ ਫਸਲ ਲਿਆਂਦੀ ਜਾ ਰਹੀ ਹੈ। ਜਿਸ ਕਾਰਨ ਮੰਡੀ ਵਿਚ ਟ੍ਰੈਫਿਕ ਦੀ ਸਮੱਸਿਆ ਵਧ ਚੁੱਕੀ ਹੈ। ਜਿਸ ਨਾਲ ਲਿਫਟਿੰਗ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਜਿਸ ਨੂੰ ਦੇਖਦੇ ਹੋਏ ਅੱਜ ਕੱਚਾ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਮੀਟਿੰਗ ਕੀਤੀ ਗਈ। ਜਿਸ ਦੌਰਾਨ ਜਾਣਕਾਰੀ ਦਿੰਦਿਆਂ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਕਾਕਾ ਉਡ਼ਾਂਗ ਨੇ ਦੱਸਿਆ ਕਿ ਇਸ ਵਾਰ ਝੋਨੇ ਦਾ ਸੀਜ਼ਨ ਲੇਟ ਹੋਣ ਕਾਰਨ ਪਰਮਲ ਅਤੇ ਬਾਸਮਤੀ ਮੰਡੀ ਵਿੱਚ ਇਕੱਠੀ ਪਹੁੰਚ ਰਹੀ ਹੈ। ਜਿਸ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ।
ਜਾਣਕਾਰੀ ਦਿੰਦੇ ਕੱਚਾ ਆਡ਼੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਕਾਕਾ ਉਡ਼ਾਂਗ ਨੇ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਦੇਖਦੇ ਹੋਏ ਤਿੱਨ ਨਵੰਬਰ ਤੋਂ ਛੇ ਨਵੰਬਰ ਤੱਕ ਮੰਡੀ ਬੰਦ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਇਨ੍ਹਾਂ ਦਿਨਾਂ ਵਿਚ ਮੰਡੀ ਵਿੱਚ ਫ਼ਸਲ ਲੈ ਕੇ ਨਾ ਪਹੁੰਚਣ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।