Home /muktsar /

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬੋਲਿਆ ਲਾਰੈਂਸ ਬਿਸ਼ਨੋਈ ਦਾ ਵਕੀਲ, ਜਾਣੋ ਮਾਮਲਾ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬੋਲਿਆ ਲਾਰੈਂਸ ਬਿਸ਼ਨੋਈ ਦਾ ਵਕੀਲ, ਜਾਣੋ ਮਾਮਲਾ

X
ਹੁਣ

ਹੁਣ ਇਸ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਤੋਂ ਹੋਵੇਗੀ ਪੁੱਛਗਿੱਛ 

ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਜੈਂਟ ਰਿਮਾਂਡ ਤੇ ਲਿਆਂਦਾ ਹੈ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਛੇ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ,

ਸ੍ਰੀ ਮੁਕਤਸਰ ਸਾਹਿਬ- ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਪਹੁੰਚੀ। ਜਿਸਨੂੰ ਕਿ ਅੱਜ ਸਵੇਰੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਜੈਂਟ ਰਿਮਾਂਡ ਤੇ ਲਿਆਂਦਾ ਹੈ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਛੇ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਉਸ ਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ।

ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਅਤੇ 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਦਮਨਪਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜਮਾਨਤ ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪਛਗਿਛ ਲਈ ਲੈ ਕੇ ਆਈ ਹੈ।

ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਉਧਰ ਲਾਰੈਂਸ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਸਮੇਂ ਇਹ ਫਿਰੌਤੀ ਮੰਗਣ ਦੀ ਗੱਲ ਹੋ ਰਹੀ ਉਸ ਸਮੇਂ ਲਾਰੈਂਸ ਇਕ ਮਾਮਲੇ 'ਚ ਹਾਈ ਸਕਿਓਰਟੀ ਜੇਲ੍ਹ ਵਿਚ ਸੀ। ਐਡਵੋਕੇਟ ਸਤਨਾਮ ਸਿੰਘ ਧੀਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਸਮੇਤ ਹੋਰ ਮਾਮਲਿਆਂ ਵਿਚ ਪੁਲਿਸ ਕੋਲ ਲਾਰੈਂਸ ਵਿਰੁੱਧ ਕੋਈ ਭਰੋਸੇਯੋਗ ਸਬੂਤ ਨਹੀਂ।

Published by:Tanya Chaudhary
First published:

Tags: Muktsar, Punjab, Sidhu Moose Wala, Sidhu moosewala murder case