Home /muktsar /

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਮਾਰਚ 

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਮਾਰਚ 

ਬੰਦੀ

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਮਾਰਚ 

ਸ੍ਰੀ ਮੁਕਤਸਰ ਸਾਹਿਬ- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਮਾਰਚ ਕੱਢਿਆ ਗਿਆ।

  • Share this:
    ਕੁਨਾਲ ਧੂੜੀਆ,

    ਸ੍ਰੀ ਮੁਕਤਸਰ ਸਾਹਿਬ- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਮਾਰਚ ਕੱਢਿਆ ਗਿਆ।

    ਇਹ ਮਾਰਚ ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਆਰੰਭ ਹੋਇਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਾ ਕੇ ਸਮਾਪਤ ਹੋਇਆ। ਇਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ ਇਕ ਮੰਗ ਪੱਤਰ ਐਸਡੀਐਮ ਮੁਕਤਸਰ ਨੂੰ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਇਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਈ ਨਹੀਂ ਦਿੱਤੀ। ਇਸ ਤਰ੍ਹਾਂ ਇਹ ਸਿੱਖ ਕੈਦੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਇਹ ਮਾਰਚ ਕੱਢਿਆ ਜਾ ਰਿਹਾ। ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਜੋ ਵੀ ਸੰਘਰਸ਼ ਉਲੀਕੇਗੀ ਉਸ ਵਿਚ ਸਿੱਖ ਸੰਗਤ ਪੂਰਾ ਸਾਥ ਦੇਵੇਗੀ।
    Published by:Drishti Gupta
    First published:

    Tags: Muktsar, Protest, Punjab

    ਅਗਲੀ ਖਬਰ