Home /muktsar /

ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ -ਜਗਦੀਪ ਸਿੰਘ ਕਾਕਾ ਬਰਾੜ  

ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ -ਜਗਦੀਪ ਸਿੰਘ ਕਾਕਾ ਬਰਾੜ  

ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਨੇ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਆਪ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ। ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਨੇ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਆਪ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ। ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ। ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ। ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬੇ ਵਿੱਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ। ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ।

Published by:Drishti Gupta
First published:

Tags: Muktsar, Punjab, Sports