Home /muktsar /

ਮੁਕਤਸਰ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ, 5 ਮੋਟਰਸਾਇਕਲਾਂ ਸਮੇਤ ਕੀਤਾ ਕਾਬੂ

ਮੁਕਤਸਰ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ, 5 ਮੋਟਰਸਾਇਕਲਾਂ ਸਮੇਤ ਕੀਤਾ ਕਾਬੂ

X
ਚੋਰ

ਚੋਰ ਗਿਰੋਹ ਦੇ 04 ਮੈਂਬਰਾਂ ਨੂੰ ਚੋਰੀ ਦੇ 05 ਮੋਟਰਸਾਇਕਲਾ ਸਮੇਤ ਕੀਤਾ ਕਾਬੂ 

ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਦੇ ਏ.ਐਸ.ਆਈ ਰਛਪਾਲ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਚੈਕਿੰਗ ਦੌਰਾਨ ਸੰਗੂਧਨ ਤੋਂ ਥਾਂਦੇਵਾਲ ਰੋਡ ਪੁਲ 'ਤੇ ਨਾਕਾ ਬੰਦੀ ਦੌਰਾਨ ਇਕ ਚੋਰੀ ਦੇ ਮੋਟਰਸਾਇਕਲ ਹੀਰੋ ਹਾਂਡਾ ਸਪਲੈਂਡਰ, ਜਿਸ 'ਤੇ ਤਿੰਨ ਵਿਅਕਤੀ ਸਵਾਰ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਜਿਸ ਤੇ ਮੁਕਦਮਾ ਨੰਬਰ 44 ਮਿਤੀ 21.03.2025 ਅਧ 379,411 ਹਿੰਦ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਮਾਨਯੋਗ ਹਰਮਨਬੀਰ ਸਿੰਘ ਆਈ.ਪੀ.ਐਸ. ਐਸ.ਐਸ.ਪੀ.ਸੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾਂ ਅੰਦਰ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਜੇਸ਼ ਸਨੇਹੀ ਡੀ.ਐਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਚੋਰੀ ਦੇ 5 ਮੋਟਰਸਾਇਕਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ।

ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਦੇ ਏ.ਐਸ.ਆਈ ਰਛਪਾਲ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਚੈਕਿੰਗ ਦੌਰਾਨ ਸੰਗੂਧਨ ਤੋਂ ਥਾਂਦੇਵਾਲ ਰੋਡ ਪੁਲ 'ਤੇ ਨਾਕਾ ਬੰਦੀ ਦੌਰਾਨ ਇਕ ਚੋਰੀ ਦੇ ਮੋਟਰਸਾਇਕਲ ਹੀਰੋ ਹਾਂਡਾ ਸਪਲੈਂਡਰ, ਜਿਸ 'ਤੇ ਤਿੰਨ ਵਿਅਕਤੀ ਸਵਾਰ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਜਿਸ ਤੇ ਮੁਕਦਮਾ ਨੰਬਰ 44 ਮਿਤੀ 21.03.2025 ਅਧ 379,411 ਹਿੰਦ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।

ਮੁਢਲੀ ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਅਸੀਂ ਅਲੱਗ-ਅੱਲਗ ਸਹਿਰਾਂ ਵਿੱਚੋਂ ਮੋਟਰਸਾਇਕਲ ਚੋਰੀ ਕਰਦੇ ਹਾਂ ਅਤੇ ਉਨ੍ਹਾਂ ਦੇ ਦੱਸਣ 'ਤੇ ਪੁਲਿਸ ਵੱਲੋਂ ਉਨ੍ਹਾਂ ਦੇ ਚੋਥੇ ਸਾਥੀ ਅਮਨਦੀਪ ਸਿੰਘ ਅਮਨਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਂਦੇਵਾਲਾ ਜੋ ਕਬਾੜ ਦਾ ਕੰਮ ਕਰਦਾ ਉਸ ਨੂੰ ਕਾਬੂ ਕੀਤਾ ਹੈ। ਜਿਸ ਪਾਸੋਂ ਚੋਰੀ ਦੇ 04 ਮੋਟਰਸਾਇਕਲ ਬ੍ਰਾਮਦ ਕਰਵਾਏ ਗਏ ਹਨ।

Published by:Drishti Gupta
First published:

Tags: Crime news, Muktsar news, Muktsarnews