ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਮੀਰਾ ਚੱਲੀ ਸਤਿਗੁਰ ਕੇ ਧਾਮ ਦੇ ਬੈਨਰ ਹੇਠ ਸ਼ੁਰੂ ਹੋਈ ਯਾਤਰਾ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੀ। ਸਰਾਏਨਾਗਾ ਵਿਖੇ ਇਸ ਯਾਤਰਾ ਦਾ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਸਖਸ਼ੀਅਤਾਂ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਬਾਅਦ ਇਹ ਯਾਤਰਾ ਸ੍ਰੀ ਮੁਕਤਸਰ ਸਾਹਿਬ ਦੇ ਤਾਜ ਪੈਲੇਸ ਵਿਖੇ ਪਹੁੰਚੀ ਜਿੱਥੇ ਸੰਤ ਮਹਾਂਪੁਰਸ਼ਾਂ ਨੇ ਪ੍ਰਵਚਨ ਕੀਤੇ।
ਇਸ ਮੌਕੇ ਯਾਤਰਾ ਪ੍ਰਬੰਧਕਾਂ ਨੇ ਕਿਹਾ ਕਿ ਇਹ ਯਾਤਰਾ ਸਰਬ ਸਾਂਝੀ ਵਾਲਤਾ ਦਾ ਉਪਦੇਸ਼ ਦਿੰਦਿਆ ਮੇਵਤਾ ਤੋਂ ਚੱਲੀ ਅਤੇ ਕਪਾਲ ਮੋਚਨ ਜਾ ਕੇ ਸਮਾਪਤ ਹੋਵੇਗੀ। ਇਸ ਦੌਰਾਨ ਪ੍ਰਬੰਧਕਾਂ ਨੇ ਕਿਹਾ ਕਿ ਯਾਤਰਾ ਦਾ ਮੁੱਖ ਉਦੇਸ਼ ਹੈ ਕਿ ਗੁਰੂ ਸਾਹਿਬਾਨ ਨੇ ਸਾਨੂੰ ਜਾਤ-ਪਾਤ ਤੋਂ ਦੂਰ ਰਹਿਣ ਅਤੇ ਏਕੇ ਦੀ ਗੱਲ ਕੀਤੀ ਹੈ ਸਾਨੂੰ ਉਹ ਉਪਦੇਸ਼ ਅਪਨਾਉਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।