Home /muktsar /

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਕੌਮੀ ਖੁਰਾਕ ਮਹੀਨਾ, ਜਾਣੋ ਖਾਸੀਅਤ 

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਕੌਮੀ ਖੁਰਾਕ ਮਹੀਨਾ, ਜਾਣੋ ਖਾਸੀਅਤ 

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਕੌਮੀ ਖੁਰਾਕ ਮਹੀਨਾ, ਜਾਣੋ ਖਾਸੀਅਤ 

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਕੌਮੀ ਖੁਰਾਕ ਮਹੀਨਾ, ਜਾਣੋ ਖਾਸੀਅਤ 

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 30 ਸਤੰਬਰ ਤੱਕ ਕੌਮੀ ਖੁਰਾਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਕੌਮੀ ਖੁਰਾਕ ਮਹੀਨੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 30 ਸਤੰਬਰ ਤੱਕ ਕੌਮੀ ਖੁਰਾਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਕੌਮੀ ਖੁਰਾਕ ਮਹੀਨੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਮਹੀਨੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

  ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਹੀਨਾ ਸਤੰਬਰ ਨੂੰ ਰਾਸ਼ਟਰੀਯ ਪੋਸ਼ਣ ਮਾਹ ਦੇ ਤੌਰ 'ਤੇ ਮਨਾ ਰਿਹਾ ਹੈ। ਇਸ ਮੌਕੇ ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਆਪਣੇ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੋਜਾਨਾ ਲੋੜੀਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਮਾਵਾਂ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੇ ਵਾਧੇ ਅਤੇ ਵਿਕਾਸ ਲਈ ਸੰਤੁਲਿਤ ਅਤੇ ਪੂਰੀ ਖੁਰਾਕ ਖਾਣੀ ਚਾਹੀਦੀ ਹੈ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਜੋ ਤੰਦਰੂਸਤ ਬੱਚਾ ਪੈਦਾ ਹੋਵੇ।

  ਉਨ੍ਹਾਂ ਨੂੰ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਮੌਸਮੀ ਫ਼ਲ ਅਤੇ ਸਬਜੀਆਂ, ਆਂਡਾ, ਪਨੀਰ ਅਤੇ ਸੋਇਆਬੀਨ ਲੈਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸੂਚੀ ਅਨੁਸਾਰ ਸੰਪੂਰਨ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਆਪਣੀ ਪੂਰੀ ਜਿੰਦਗੀ 11 ਮਾਰੂ ਬਿਮਾਰੀਆਂ ਤੋਂ ਬਚਿਆ ਰਹੇ। ਗਰਭਵਤੀ ਔਰਤਾਂ ਨੂੰ ਆਪਣੇ ਭੋਜਨ ਵਿੱਚ ਆਇਓਡੀਨ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਅਤੇ ਜਨੇਪਾ ਕਿਸੇ ਮਾਹਿਰ ਡਾਕਟਰ ਕੋਲੋਂ ਕਰਵਾਉਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨੇ ਤੋਂ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਬਾਹਰਲੀ ਖੁਰਾਕ ਵੀ ਦੇਣੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਅਤੇ ਸਰੀਰਕ ਕਸਰਤ ਵਿੱਚ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ।

  Published by:Drishti Gupta
  First published:

  Tags: Health, Health care, Muktsar, Punjab