ਕੁਨਾਲ ਧੂੜੀਆ
ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੰਬੀ ਦੇ ਨਾਇਬ ਤਹਿਸੀਲਦਾਰ ਦਫ਼ਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ।
ਇਹ ਧਰਨਾ ਬੀਤੀ ਦੇਰ ਰਾਤ ਤੱਕ ਜਾਰੀ ਸੀ ਅਤੇ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਸਮੇਤ ਹੋਰ ਕਰਮਚਾਰੀਆਂ ਨੂੰ ਦੇਰ ਰਾਤ ਤੱਕ ਦਫ਼ਤਰ ਦੇ ਵਿਚ ਹੀ ਬੰਦੀ ਬਣਾਈ ਰੱਖਿਆ। ਪੁਲਿਸ ਨੇ ਲਾਠੀਚਾਰਜ ਕਰਨ ਤੋਂ ਬਾਅਦ ਮੌਕੇ 'ਤੇ ਨਾਇਬ ਤਹਿਸੀਲਦਾਰ ਅਤੇ ਕਰਮਚਾਰੀਆਂ ਨੂੰ ਛੁਡਾਇਆ।
ਇਸ ਸਬੰਧ ਵਿਚ ਪੁਲਿਸ ਵੱਲੋਂ ਜਿੱਥੇ ਕਿਸਾਨ ਆਗੂਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ, ਉੱਥੇ ਲਾਠੀਚਾਰਜ ਵਿੱਚ ਕਰੀਬ ਅੱਧੀ ਦਰਜਨ ਕਿਸਾਨ ਜ਼ਖ਼ਮੀ ਹੋ ਗਏ। ਇਸ ਸਬੰਧ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਹੈ।
ਗੱਲਬਾਤ ਦੌਰਾਨ ਕਿਸਾਨਾਂ ਵੱਲੋਂ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ 'ਤੇ ਜਾਂਚ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।