Home /muktsar /

ਮੀਂਹ ਪ੍ਰਭਾਵਤ ਪਿੰਡਾਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ- ਕਮਿਸ਼ਨਰ ਫ਼ਿਰੋਜ਼ਪੁਰ  

ਮੀਂਹ ਪ੍ਰਭਾਵਤ ਪਿੰਡਾਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ- ਕਮਿਸ਼ਨਰ ਫ਼ਿਰੋਜ਼ਪੁਰ  

ਮੀਂਹ ਪ੍ਰਭਾਵਤ ਪਿੰਡਾਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ- ਕਮਿਸ਼ਨਰ ਫ਼ਿਰੋਜ਼ਪੁਰ  

ਮੀਂਹ ਪ੍ਰਭਾਵਤ ਪਿੰਡਾਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ- ਕਮਿਸ਼ਨਰ ਫ਼ਿਰੋਜ਼ਪੁਰ  

ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹੇ ਦੇ ਪਿੰਡਾਂ ਵਿੱਚ ਭਾਰੀ ਮੀਂਹ ਨਾਲ ਹੋਏ ਨੁਕਸਾਨ ਦਾ ਜਿੱਥੇ ਵੱਖ-ਵੱਖ ਰਾਜਸੀ ਆਗੂਆਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ ਹੈ ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਇਨ੍ਹਾਂ ਪਿੰਡਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ।

 • Share this:
  ਕੁਨਾਲ ਧੂੜੀਆ,

  ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹੇ ਦੇ ਪਿੰਡਾਂ ਵਿੱਚ ਭਾਰੀ ਮੀਂਹ ਨਾਲ ਹੋਏ ਨੁਕਸਾਨ ਦਾ ਜਿੱਥੇ ਵੱਖ-ਵੱਖ ਰਾਜਸੀ ਆਗੂਆਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ ਹੈ ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਇਨ੍ਹਾਂ ਪਿੰਡਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ। ਇਸ ਦੇ ਚਲਦਿਆਂ ਹੀ ਅੱਜ ਕਮਿਸ਼ਨਰ ਮੰਡਲ ਫਿਰੋਜ਼ਪੁਰ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ ਅਤੇ ਬਰਸਾਤੀ ਪਾਣੀ ਨੂੰ ਕੱਢਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

  ਇਸ ਮੌਕੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਦੇ ਮੱਦੇ ਨਜ਼ਰ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲੈਂਦਿਆਂ ਉਥੇ ਉਹਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਨੀਵੇਂ ਪਿੰਡਾਂ ਵਿੱਚ ਬਰਸਾਤੀ ਪਾਣੀ ਕੱਢਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਉਦੇਕਰਨ, ਥਾਂਦੇਵਾਲਾ, ਮਹਾਂਬੱਧਰ, ਗੰਧਰ ਅਤੇ ਲੱਖੇਵਾਲੀ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲਿਆ।
  Published by:Drishti Gupta
  First published:

  Tags: Floods, Muktsar, Punjab

  ਅਗਲੀ ਖਬਰ