Home /muktsar /

ਦੁਸਹਿਰੇ ਮੌਕੇ ਇਨ੍ਹਾਂ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ  

ਦੁਸਹਿਰੇ ਮੌਕੇ ਇਨ੍ਹਾਂ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ  

ਦੁਸਹਿਰੇ

ਦੁਸਹਿਰੇ ਮੌਕੇ ਇਨ੍ਹਾਂ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ  

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਅੱਧ ਕੱਚੇ ਮੁਲਾਜ਼ਮਾਂ ਨੇ ਦੁਸਹਿਰੇ ਦੇ ਤਿਉਹਾਰ ਨੂੰ ਕਾਲਾ ਦਿਨ ਮਨਾਉਂਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਦੇ ਉਤੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਬੀਤੇ ਲੰਬੇ ਸਮੇਂ ਤੋਂ ਸਰਕਾਰ ਵੱਲੋਂ ਵਿਚਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਸਰਕਾਰੀ ਵਿਭਾਗਾਂ ਵਿਚ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਕੰਪਨੀਆਂ ਅਧੀਨ ਬੀਤੇ ਕਈ ਵਰ੍ਹਿਆਂ ਤੋਂ ਕੰਮ ਕਰਦੇ ਵਰਕਰਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਪੱਕਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਮੇਤ ਕਈ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਅਧੀਨ ਨਾ ਕੀਤਾ ਜਾਵੇ, ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਜਲ ਸਪਲਾਈ ਦੀਆਂ ਸਕੀਮਾਂ ਨੂੰ ਚਾਲੂ ਰੱਖਿਆ ਜਾਵੇ। ਬੁਲਾਰਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੇ ਵੱਲੋਂ 7 ਅਕਤੂਬਰ ਨੂੰ ਧੂਰੀ ਵਿਖੇ ਸਟੇਟ ਹਾਈਵੇ ਜਾਮ ਕਰਨ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਪਹੁੰਚਣਗੇ।

    First published: