ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮਾ ਨੇ ਦੂਜੇ ਦਿਨ ਵੀ ਦਫ਼ਤਰ ਵਿੱਚ ਕੰਮ ਬੰਦ ਰੱਖ ਧਰਨਾ ਦਿੱਤਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਾਲੇ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ।
ਦੂਜੇ ਪਾਸੇ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾ ਦੀਆਂ ਮੰਗਾ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।