Home /muktsar /

ਇਸ ਦਿਨ ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ ਮੋਮਬੱਤੀਆਂ ਜਗਾਉਣ - ਡਿਪਟੀ ਕਮਿਸ਼ਨਰ

ਇਸ ਦਿਨ ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ ਮੋਮਬੱਤੀਆਂ ਜਗਾਉਣ - ਡਿਪਟੀ ਕਮਿਸ਼ਨਰ

ਇਸ ਦਿਨ ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ ਮੋਮਬੱਤੀਆਂ ਜਗਾਉਣ 

ਇਸ ਦਿਨ ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ ਮੋਮਬੱਤੀਆਂ ਜਗਾਉਣ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਜਾਵੇਗਾ ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਜਿਹਨਾਂ ਦਾ ਵੇਰਵਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ।

    ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਦਾਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵੀਡੀਓ ਮੈਸੇਜ ਵੱਡੀ ਸਕਰੀਨ ਉੱਤੇ ਚਲਾਇਆ ਜਾਵੇਗਾ।

    ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਸਾਈਕਲ ਰੈਲੀਆਂ ਅਤੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਤੋਂ ਇਲਾਵਾ ਆਮ ਲੋਕ ਭਾਗ ਲੈਣਗੇ। ਉਨ੍ਹਾਂ ਦੱਸਿਆ ਭੋਲਾ ਯਮਲਾ ਦੇਸ਼ ਭਗਤੀ ਦੇ ਗੀਤਾਂ ਰਾਹੀਂ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨੂੰ ਯਾਦ ਕਰਨਗੇ। ਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਹੱਤਵਪੂਰਨ ਇਤਿਹਾਸਕ ਇਮਾਰਤਾਂ ਨੂੰ ਰੁਸ਼ਨਾਇਆ ਜਾਵੇਗਾ।

    ਉਨ੍ਹਾਂ ਕਿਹਾ ਕਿ “ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ" ਨੂੰ ਪ੍ਰੇਰਨਾ ਹਿਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ 'ਤੇ ਸਟੈੱਨਸਿਲ/ਪੇਂਟ ਕੀਤਾ ਜਾਵੇਗਾ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ। ਮਿਤੀ 28 ਸਤੰਬਰ, 2022 ਨੂੰ ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਦੇਸ਼ ਭਗਤੀ ਦੇ ਗੀਤ ਚਲਾਏ ਜਾਣ ਸਬੰਧੀ ਜ਼ਿਲ੍ਹਾ ਮੈਨੇਜਰ ਪੰਜਾਬ ਰੋਡਵੇਜ਼ ਨੂੰ ਲਿਖਿਆ ਗਿਆ ਹੈ।

    ਜ਼ਿਲ੍ਹਾ ਖੇਡ ਦਫ਼ਤਰ ਨੂੰ ਵਿਸ਼ੇਸ਼ ਮੈਚ ਕਰਵਾਏ ਜਾਣ ਬਾਰੇ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ 115 ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।

    Published by:Tanya Chaudhary
    First published:

    Tags: AAP Punjab, Bhagat singh, Muktsar, Punjab