ਕੁਨਾਲ ਧੂੜੀਆ
ਮਲੋਟ - ਬੇਰੁਜ਼ਗਾਰ ਵਿਮੁਕਤ ਜਾਤੀਆਂ ਸੰਘ ਪੰਜਾਬ ਦੇ ਆਗੂਆਂ ਸਮੇਤ ਸੰਘ ਦੇ ਹੋਰ ਮੈਂਬਰਾਂ ਵੱਲੋਂ ਅੱਜ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਹਲਕਾ ਮਲੋਟ ਦੇ ਤਿਕੋਨੀ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰ ਬਲਜੀਤ ਕੌਰ ਦੇ ਨਾਲ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਧਰਨਾਕਾਰੀਆਂ ਨੇ ਪੁਲ ਦੇ ਨਜ਼ਦੀਕ ਹਾਈਵੇ ਜਾਮ ਕਰਕੇ, ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਵਿਮੁਕਤ ਜਾਤੀਆਂ ਦੀ ਰਿਜ਼ਰਵੇਸ਼ਨ ਸਬੰਧੀ 18 ਦਸੰਬਰ 2020 ਨੂੰ ਜਾਰੀ ਹੋਏ ਪੱਤਰ ਨੂੰ ਰੱਦ ਕਰਕੇ 15 ਸਤੰਬਰ 2022 ਨੂੰ ਇਕ ਹੋਰ ਪੱਤਰ ਜਾਰੀ ਕਰਕੇ ਉਹਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ।
ਇਸ ਜਾਰੀ ਪੱਤਰ ਦੇ ਵਿਰੋਧ ਵਿਚ ਉਹਨਾਂ ਦੀ ਜਥੇਬੰਦੀ ਦੇ ਸੈਂਕੜੇ ਕਾਰਕੁੰਨ ਪਿਛਲੇ 29 ਦਿਨਾਂ ਤੋਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਰਿਹਾਇਸ਼ ਦੇ ਅੱਗੇ ਧਰਨੇ 'ਤੇ ਬੈਠੇ ਹਨ। ਉਨ੍ਹਾਂ ਵੱਲੋਂ ਮਸਲਾ ਹੱਲ ਨਾ ਹੋਣ ’ਤੇ ਅੱਜ ਮਜਬੂਰਨ ਉਨ੍ਹਾਂ ਦੇ ਹਲਕਾ ਮਲੋਟ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਨੈਸ਼ਨਲ ਹਾਈਵੇਅ ’ਤੇ ਜਾਮ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Muktsar, Punjab