ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਤਿਉਹਾਰਾਂ ਦੇ ਮੱਦੇਨਜ਼ਰ ਅਤੇ ਆਉਣ ਵਾਲੇ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿਚ ਵੱਖ ਵੱਖ ਥਾਵਾਂ ਅਬੋਹਰ ਰੋਡ,ਬੈਂਕ ਕਰੋ, ਗੋਨਿਆਣਾ ਰੋਡ, ਮਲੋਟ ਰੋਡ ਅਤੇ ਟਿੱਬੀ ਸਾਹਿਬ ਰੋਡ ਤੇ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਫਲੈਗ ਮਾਰਚ ਆਉਣ ਵਾਲੇ ਤਿਉਹਾਰ ਅਤੇ ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਕੱਢਿਆ ਜਾ ਰਿਹਾ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਤੋਂ ਲੋਕ ਆਜ਼ਾਦੀ ਦਾ ਤਿਉਹਾਰ ਮਨਾਉਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Muktsar, Punjab