Home /muktsar /

ਸ੍ਰੀ ਮੁਕਤਸਰ ਸਾਹਿਬ : ਡੇਂਗੂ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ : ਡੇਂਗੂ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਸਿਵਲ ਸਰਜਨ

ਕੈਂਪ ਲਗਾ ਕੇ ਲੋਕਾਂ ਨੂੰ ਕੀਤਾ ਡੇਂਗੂ ਪ੍ਰਤੀ ਜਾਗਰੂਕ ਅਤੇ ਬਚਾਅ ਸਬੰਧੀ ਦਿੱਤੀ ਜਾਣਕਾਰੀ

ਕੈਂਪ ਲਗਾ ਕੇ ਲੋਕਾਂ ਨੂੰ ਕੀਤਾ ਡੇਂਗੂ ਪ੍ਰਤੀ ਜਾਗਰੂਕ ਅਤੇ ਬਚਾਅ ਸਬੰਧੀ ਦਿੱਤੀ ਜਾਣਕਾਰੀ

ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਸਕੂਲ ਚੱਕ ਬਸਤੀ ਰਾਮ ਨਗਰ, ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਸਕੂਲ ਚੱਕ ਬਸਤੀ ਰਾਮ ਨਗਰ, ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।

    ਡੇਂਗੂ ਜਾਗਰੁਕਤਾ ਸੈਮੀਨਾਰ ਵਿੱਚ  ਜ਼ਿਲ੍ਹਾ ਹੈਲਥ ਇੰਸਪੈਕਟਰ ਭਗਵਾਨ ਦਾਸ ਅਤੇ ਲਾਲ ਚੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ। ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਵਧ ਰਹੇ ਕਹਿਰ ਨੂੰ ਰੋਕਣ ਲਈ ਆਮ ਲੋਕ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ। ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

    First published:

    Tags: Awareness scheme, Campaign, Dengue, Doctor, Muktsar