ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਡੇ (ਬਜ਼ੁਰਗ ਦਿਵਸ) ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੁਲਵੰਤ ਰਾਏ ਐਸ.ਪੀ (ਐੱਚ.) ਸ੍ਰੀ ਮੁਕਤਸਰ ਸਾਹਿਬ, ਸਮੂਹ ਦਫਤਰ ਸਟਾਫ ਅਤੇ ਰਿਟਾਇਰਡ ਪੁਲਿਸ ਅਧਿਕਾਰੀਆਂ,ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਉਪਿੰਦਰਜੀਤ ਸਿੰਘ ਘੁੰਮਣ ਵੱਲੋਂ ਸਮਾਗਮ ਵਿੱਚ ਆਏ ਰਿਟਾਇਰਡ ਪੁਲਿਸ ਅਧਿਕਾਰੀਆਂ ਦਾ ਸਵਾਗਤ ਕੀਤਾ। ਉਹਨਾਂ ਰਿਟਾਰਿਡ ਪੁਲਿਸ ਅਧਿਕਾਰੀਆਂ ਅਤੇ ਸਰਵਿਸ ਕਰ ਰਹੇ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਵਿੱਚ ਸਦਭਾਵਨਾ ਭਰਿਆ ਮਾਹੌਲ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਹਰ ਸਮੇਂ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਦੁੱਖ ਤਕਲੀਫ਼ ਦੇ ਹੱਲ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੰਜ ਸਭ ਤੋਂ ਵੱਡੀ ਉਮਰ ਦੇ ਰਿਟਾਇਰਡ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Elderly, Muktsar, Punjab, Punjab Police