ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਦੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਪਰਾਲੀ ਦੀ ਅੱਗ ਸਬੰਧੀ ਮਾਮਲਿਆਂ ਅਤੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਉਣ ਦੀ ਵਿਰੋਧਤਾ ਕਰਦਿਆ ਵੱਖ- ਵੱਖ ਜ਼ਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਦੇ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪਾਵਰਕਾਮ ਅਜਿਹਾ ਵਿਭਾਗ ਹੈ ਜਿਥੇ ਕਰਮਚਾਰੀ ਲੰਬੀ ਡਿਊਟੀ ਕਰਦੇ ਹਨ ਅਤੇ ਐਂਮਰਜੈਂਸੀ ਸਮੇਂ ਦੇ ਵਿਚ ਇਹ ਕਰਮਚਾਰੀ ਆਪਣੀ ਡਿਊਟੀ ਹੋਰ ਤਨਦੇਹੀ ਨਾਲ ਨਿਭਾਉਦੇ ਹਨ।
ਪਰ ਹੁਣ ਪ੍ਰਸਾਸ਼ਨ ਵੱਲੋਂ ਪਰਾਲੀ ਅਤੇ ਹੋ ਮਾਲ ਵਿਭਾਗ ਨਾਲ ਸਬੰਧਿਤ ਸਕੀਮਾਂ ਵਿਚ ਡਿਊਟੀਆਂ ਲਾ ਕੇ ਉਹਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ। ਉਹ ਇਸ ਮਾਮਲੇ ਵਿਚ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਜੇਕਰ ਅਜਿਹਾ ਫੈਸਲਾ ਵਾਪਿਸ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।